ਵਿਸ਼ਵ ਮਲੇਰੀਆ ਦਿਵਸ ਸਬੰਧੀ ਕਰਵਾਇਾ ਸੈਮੀਨਾਰ
ਖਾਲਸਾ ਸਕੂਲ ਵਿਖੇ ਵਿਸ਼ਵ ਮਲੇਰੀਆ ਦਿਵਸ ਸਬੰਧੀ ਸੈਮੀਨਾਰ ਕਰਵਾਇਆ
Publish Date: Mon, 27 Apr 2026 07:42 PM (IST)
Updated Date: Tue, 28 Apr 2026 04:11 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਐਸਡੀਐਚ ਤਲਵੰਡੀ ਸਾਬੋ ਡਾ. ਰਵਿਕਾਂਤ ਗੁਪਤਾ ਦੀ ਅਗਵਾਈ ਹੇਠ ਬਲਾਕ ਤਲਵੰਡੀ ਸਾਬੋ ਅਧੀਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਤਲਵੰਡੀ ਸਾਬੋ ਵਿਖੇ ਬਲਾਕ ਪੱਧਰੀ ਵਿਸ਼ਵ ਮਲੇਰੀਆ ਦਿਵਸ ਸਬੰਧੀ ਸੈਮੀਨਾਰ ਕਰਵਾਇਆ। ਇਸ ਮੌਕੇ ਅਮਨਦੀਪ ਸਿੰਘ ਮਲਟੀਪਰਪਜ਼ ਹੈਲਥ ਵਰਕਰ (ਮੇਲ) ਵੱਲੋਂ ਮਲੇਰੀਆ ਬਿਮਾਰੀ ਸਬੰਧੀ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਲੇਰੀਆ ਇਕ ਸੰਕਰਾਮਕ ਬਿਮਾਰੀ ਹੈ, ਜੋ ਮੱਛਰਾਂ ਰਾਹੀਂ ਫੈਲਦੀ ਹੈ ਅਤੇ ਇਹ ਜ਼ਿਆਦਾਤਰ ਗਰਮੀ ਦੇ ਮੌਸਮ ਦੌਰਾਨ ਵੱਧਦੀ ਹੈ। ਇਸ ਤੋਂ ਬਚਾਅ ਲਈ ਆਲੇ-ਦੁਆਲੇ ਸਫਾਈ ਬਣਾਈ ਰੱਖਣਾ ਤੇ ਪਾਣੀ ਖੜ੍ਹਾ ਨਾ ਹੋਣ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮੱਛਰ ਦੇ ਜੀਵਨ ਚੱਕਰ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਮੁੱਖ ਲੱਛਣਾਂ ਵਿਚ ਬੁਖਾਰ, ਕੰਬਣ, ਸਿਰ ਦਰਦ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਮਹੱਤਵਪੂਰਨ ਕਦਮ ਹੈ।
ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿਦਿਆਰਥੀਆਂ ਨੂੰ ਸੈਮੀਨਾਰ ਅਤੇ ਪੋਸਟਰਾਂ ਰਾਹੀਂ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਅਪੀਲ ਕੀਤੀ ਕਿ ਘਰ ਅਤੇ ਆਲੇ-ਦੁਆਲੇ ਸਫਾਈ ਰੱਖੋ, ਪਾਣੀ ਇਕੱਠਾ ਨਾ ਹੋਣ ਦਿਓ ਅਤੇ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਦੀ ਵਰਤੋਂ ਕਰੋ। ਇਸ ਮੌਕੇ ਬਲਾਕ ਐਜੂਕੇਟਰ ਗੁਰਸਿਮਰਤ ਕੌਰ ਨੇ ਕਿਹਾ ਕਿ ਮਲੇਰੀਆ ਤੋਂ ਬਚਾਅ ਲਈ ਸਿਰਫ ਇਲਾਜ ਹੀ ਨਹੀਂ ਸਗੋਂ ਸਮੇਂ ਸਿਰ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਮਲੇਰੀਆ ਬਾਰੇ ਜਾਣਕਾਰੀ ਦੇਣ ਅਤੇ ਸਫਾਈ ਮੁਹਿੰਮ ਵਿੱਚ ਸਰਗਰਮ ਭਾਗ ਲੈਣ। ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਪੰਫਲਿਟ ਵੀ ਵੰਡੇ ਗਏ। ਇਸ ਮੌਕੇ ਗੁਰਮੀਤ ਕੌਰ (ਬੀਈਈ), ਰਮਨਦੀਪ ਕੌਰ (ਸੀਐੱਚਓ), ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ (ਮਲਟੀਪਰਪਜ਼ ਹੈਲਥ ਵਰਕਰ) ਆਦਿ ਹਾਜ਼ਰ ਸਨ।