ਗ੍ਰੇਟ ਡਿਸਕਵਰੀਅਨਜ਼ ਦਾ ਖੇਡ ਮੁਕਾਬਲਾ ਸਮਾਪਤ
ਗ੍ਰੇਟ ਡਿਸਕਵਰੀਅਨਜ਼ ਦਾ ਖੇਡ ਮੁਕਾਬਲਾ ਸਮਾਪਤ
Publish Date: Mon, 27 Apr 2026 07:44 PM (IST)
Updated Date: Tue, 28 Apr 2026 04:11 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨਜ ਗਲੋਬਲ ਡਿਸਕਵਰੀ ਸਕੂਲ ਦੇ ਖੇਡ ਮੈਦਾਨ ਵਿਚ ਪ੍ਰਿੰਸੀਪਲ ਕਾਵਿਆ ਅਸੀਜਾ ਦੀ ਅਗਵਾਈ ਹੇਠ ਕਲਾਸ ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਵਿਚਕਾਰ ਇੰਟਰਕਲਾਸ ਰਗਬੀ ਤੇ ਫੁੱਟਬਾਲ ਮੁਕਾਬਲੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਏ ਗਏ। ਮੁਕਾਬਲਿਆਂ ਦੌਰਾਨ ਸਾਰੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖੇਡ ਭਾਵਨਾ ਦਾ ਉੱਤਮ ਨਮੂਨਾ ਪੇਸ਼ ਕੀਤਾ। ਖਿਡਾਰੀਆਂ ਦੀ ਊਰਜਾ ਅਤੇ ਦਰਸ਼ਕਾਂ ਦਾ ਜੋਸ਼ ਮੈਦਾਨ ਵਿਚ ਖਾਸ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ। ਵਿਦਿਆਰਥੀਆਂ ਨੇ ਅਨੁਸ਼ਾਸਨ, ਟੀਮਵਰਕ ਤੇ ਖੇਡ ਕੁਸ਼ਲਤਾ ਦਾ ਬੇਹਤਰੀਨ ਪ੍ਰਦਰਸ਼ਨ ਕੀਤਾ। ਫਾਇਨਲ ਮੁਕਾਬਲੇ ਕਾਫੀ ਰੋਮਾਂਚਕ ਰਹੇ, ਜਿੱਥੇ ਦੋਵੇਂ ਪੱਖਾਂ ਵੱਲੋਂ ਜਿੱਤ ਲਈ ਅੰਤ ਤਕ ਜ਼ਬਰਦਸਤ ਟੱਕਰ ਦੇਖਣ ਨੂੰ ਮਿਲੀ। ਰਗਬੀ ਵਿਚ ਕਲਾਸ ਅੱਠਵੀਂ ਦੇ ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਫੁੱਟਬਾਲ ਵਿਚ ਕਲਾਸ ਸੱਤਵੀਂ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ। ਇਸ ਮੌਕੇ ਸਕੂਲ ਦੇ ਚੇਅਰਮੈਨ, ਉਪ-ਚੇਅਰਮੈਨ ਤੇ ਐਡਮਿਨ ਮੈਨੇਜਰ ਸਮੇਤ ਹੋਰ ਪ੍ਰਬੰਧਕ ਵੀ ਮੌਜੂਦ ਰਹੇ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਉਪ-ਚੇਅਰਮੈਨ ਅਮਿਤ ਸਰਾਫ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤਿ ਅਹਿਮ ਹਨ ਅਤੇ ਇਸ ਤਰ੍ਹਾਂ ਦੇ ਆਯੋਜਨ ਬੱਚਿਆਂ ਵਿਚ ਆਤਮ-ਵਿਸ਼ਵਾਸ ਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਖੇਡ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ।