ਪਾਬੰਦੀਸ਼ੁਦਾ ਪਦਾਰਥਾਂ ਸਣੇ 7 ਤਸਕਰ ਗ੍ਰਿਫ਼ਤਾਰ
ਨਸ਼ੀਲੇ ਪਦਾਰਥਾਂ ਸਮੇਤ 7 ਤਸਕਰ ਗ੍ਰਿਫ਼ਤਾਰ
Publish Date: Tue, 28 Apr 2026 04:22 PM (IST)
Updated Date: Wed, 29 Apr 2026 04:02 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 10.15 ਗ੍ਰਾਮ ਹੈਰੋਇਨ, 60 ਪਾਬੰਦੀਸ਼ੁਦਾ ਕੈਪਸੂਲ ਤੇ 20 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੇਨ ਰੋਡ ’ਤੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 3.03 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਪ੍ਰਤੀਤ ਸਿੰਘ ਤੇ ਜਗਜੀਤ ਸਿੰਘ ਵਾਸੀਆਨ ਧੋਬੀਆਣਾ ਬਸਤੀ ਬਠਿੰਡਾ ਵਜੋਂ ਹੋਈ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਬਹਿਮਣ ਦਿਵਾਨਾ ’ਚ ਛਾਪੇਮਾਰੀ ਕਰਦਿਆਂ ਸੁਖਪਾਲ ਸਿੰਘ ਵਾਸੀ ਬਹਿਮਣ ਦਿਵਾਨਾ ਤੇ ਹਰਪ੍ਰੀਤ ਸਿੰਘ ਵਾਸੀ ਤੁੰਗਵਾਲੀ ਨੂੰ 7.12 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਕ ਹੋਰ ਮਾਮਲੇ ਵਿਚ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਿੰਡ ਘੁੰਮਣ ਕਲਾਂ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 60 ਪਾਬੰਦੀਸ਼ੁਦਾ ਕੈਪਸਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਗਰੀਬ ਨਾਥ ਤੇ ਸਾਗਰਨਾਥ ਵਾਸੀਆਨ ਮੌੜ ਮੰਡੀ ਵਜੋਂ ਹੋਈ। ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਰਾਮਾਂ ਮੰਡੀ ਵਿਚ ਸ਼ੱਕ ਦੇ ਅਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਜਸਕਰਨ ਸਿੰਘ ਵਾਸੀ ਪਿੰਡ ਬੰਗੀ ਰੁਘੂ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ।