ਕੁੱਟਮਾਰ ਦੇ ਦੋਸ਼ ਵਿਚ 4 ਜਣਿਆਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Tue, 28 Apr 2026 04:23 PM (IST)
Updated Date: Wed, 29 Apr 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਰਾਮਾਂ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਸਮੰਦਰ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ 25 ਅਪ੍ਰੈਲ ਨੂੰ ਪੁਰਾਣੀ ਰੰਜਿਸ਼ ਤਹਿਤ ਪਿੰਡ ਦੇ ਰਹਿਣ ਦੇ ਵਾਲੇ ਜਸਵਿੰਦਰ ਸਿੰਘ, ਹਰਨੇਕ ਸਿੰਘ, ਗੁਰਤੇਜ ਸਿੰਘ ਤੇ ਨੱਥੂ ਸਿੰਘ ਨੇ ਉਸ ਦੀ, ਉਸ ਦੀ ਘਰਵਾਲੀ ਪਰਮਜੀਤ ਕੌਰ, ਉਸਦੇ ਪੁੱਤਰ ਜਗਸੀਰ ਸਿੰਘ ਅਤੇ ਲੜਕੀ ਅਮਨਦੀਪ ਕੌਰ ਦੀ ਕੁੱਟਮਾਰ ਕੀਤੀ। ਪੁਲਿਸ ਨੇ ਪੀੜਤ ਦੇ ਬਿਆਨਾਂ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪ੍ਰੰਤੂ ਅਜੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।