ਵਿਸ਼ਵ ਮਲੇਰੀਆ ਦਿਵਸ ’ਤੇ ਕਰਵਾਇਆ ਸੈਮੀਨਾਰ
ਖਾਲਸਾ ਸਕੂਲ ਵਿਖੇ ਵਿਸ਼ਵ ਮਲੇਰੀਆ ਦਿਵਸ ਸਬੰਧੀ ਸੈਮੀਨਾਰ ਕਰਵਾਇਆ
Publish Date: Tue, 28 Apr 2026 04:29 PM (IST)
Updated Date: Wed, 29 Apr 2026 04:02 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਤਲਵੰਡੀ ਸਾਬੋ ਵਿਖੇ ਬਲਾਕ ਪੱਧਰੀ ਵਿਸ਼ਵ ਮਲੇਰੀਆ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਅਮਨਦੀਪ ਸਿੰਘ ਮਲਟੀਪਰਪਜ਼ ਹੈਲਥ ਵਰਕਰ (ਮੇਲ) ਵੱਲੋਂ ਮਲੇਰੀਆ ਬਿਮਾਰੀ ਸਬੰਧੀ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਤੋਂ ਬਚਾਅ ਲਈ ਆਲੇ-ਦੁਆਲੇ ਸਫਾਈ ਬਣਾਈ ਰੱਖਣਾ ਅਤੇ ਪਾਣੀ ਖੜ੍ਹਾ ਨਾ ਹੋਣ ਦੇਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿਦਿਆਰਥੀਆਂ ਨੂੰ ਸੈਮੀਨਾਰ ਤੇ ਪੋਸਟਰਾਂ ਰਾਹੀਂ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਾਕ ਐਜੂਕੇਟਰ ਗੁਰਸਿਮਰਤ ਕੌਰ ਨੇ ਕਿਹਾ ਕਿ ਮਲੇਰੀਆ ਤੋਂ ਬਚਾਅ ਲਈ ਸਿਰਫ ਇਲਾਜ ਹੀ ਨਹੀਂ ਸਗੋਂ ਸਮੇਂ ਸਿਰ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਆ ਕਿ ਉਹ ਆਪਣੇ ਘਰਾਂ ਤੇ ਆਸ-ਪਾਸ ਦੇ ਲੋਕਾਂ ਨੂੰ ਵੀ ਮਲੇਰੀਆ ਬਾਰੇ ਜਾਣਕਾਰੀ ਦੇਣ ਅਤੇ ਸਫਾਈ ਮੁਹਿੰਮ ਵਿਚ ਸਰਗਰਮ ਭਾਗ ਲੈਣ। ਇਸ ਮੌਕੇ ਸਿਹਤ ਕਰਮਚਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਸਬੰਧੀ ਪਰਚੇ ਵੀ ਵੰਡੇ। ਇਸ ਮੌਕੇ ਗੁਰਮੀਤ ਕੌਰ (ਬੀਈਈ), ਰਮਨਦੀਪ ਕੌਰ (ਸੀਐੱਚਓ), ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ (ਮਲਟੀਪਰਪਜ਼ ਹੈਲਥ ਵਰਕਰ) ਆਦਿ ਹਾਜ਼ਰ ਸਨ।