ਕੋਟਫੱਤਾ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ
ਕੋਟਫੱਤਾ ਵਿਚ ਕਿਸਾਨ ਜਾਗਰੂਕਤਾ ਕੈਂਪ ਲਾਇਆ
Publish Date: Tue, 28 Apr 2026 05:07 PM (IST)
Updated Date: Wed, 29 Apr 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਲਾਕ ਮੌੜ ਦੇ ਕੋਟਫੱਤਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਰੀਕਿਆਂ, ਫ਼ਸਲਾਂ ਦੀ ਸੰਭਾਲ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਵਿੰਦਰ ਕੌਰ ਏਡੀਓ (ਟ੍ਰੇਨਿੰਗ) ਨੇ ਖੇਤੀ ਵਿਭਿੰਨਤਾ ਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਉੱਤੇ ਜ਼ੋਰ ਦਿੱਤਾ। ਡਾ. ਹਰਦੀਪ ਸਿੰਘ ਨੇ ਕਣਕ ਦੀ ਕਟਾਈ ਤੋਂ ਬਾਅਦ ਬੀਜ ਸੰਭਾਲ ਅਤੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਡਾ. ਯਾਦਵੀਰ ਕੌਰ ਨੇ ਸੱਠੀ ਮੂੰਗੀ ਦੀ ਬਿਜਾਈ ਦੇ ਢੰਗ, ਸਿੰਚਾਈ ਦੀ ਮਹੱਤਤਾ ਅਤੇ ਰੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ।