ਵਿਦਿਆਰਥੀਆਂ ਨੂੰ ਡੇਂਗੂ-ਮਲੇਰੀਏ ਤੋਂ ਬਚਾਅ ਲਈ ਕੀਤਾ ਜਾਗਰੂਕ
ਵਿਦਿਆਰਥੀਆਂ ਨੂੰ ਡੇਂਗੂ-ਮਲੇਰੀਆ ਤੋਂ ਬਚਾਅ ਪ੍ਰਤੀ ਕੀਤਾ ਜਾਗਰੂਕ
Publish Date: Tue, 28 Apr 2026 05:33 PM (IST)
Updated Date: Wed, 29 Apr 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਰਬੀਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਸਕੂਲ ਦੀ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਮੁੱਖ ਬੁਲਾਰੇ ਵਜੋਂ ਬੂਟਾ ਸਿੰਘ ਹਾਜ਼ਰ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਹਨ, ਜਿਨ੍ਹਾਂ ਨੂੰ ਸਾਫ਼-ਸਫ਼ਾਈ ਅਤੇ ਸਾਵਧਾਨੀ ਵਰਤ ਕੇ ਰੋਕਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ, ਕਿਉਂਕਿ ਖੜ੍ਹੇ ਪਾਣੀ ਵਿਚ ਮੱਛਰ ਪੈਦਾ ਹੁੰਦੇ ਹਨ। ਨਾਲ ਹੀ ਪੂਰੀ ਬਾਹਾਂ ਦੇ ਕੱਪੜੇ ਪਹਿਨਣ ਅਤੇ ਮੱਛਰਦਾਨੀ ਜਾਂ ਰਿਪੇਲੈਂਟ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ। ਇਸ ਦੌਰਾਨ ਸਾਰਿਆਂ ਨੇ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਸਹੁੰ ਵੀ ਚੁੱਕੀ।