ਬਠਿੰਡਾ ਕਾਲਜ ਆਫ ਲਾਅ ਦਾ ਨਤੀਜਾ ਰਿਹਾ ਸ਼ਾਨਦਾਰ
ਬਠਿੰਡਾ ਕਾਲਜ ਆਫ ਲਾ ਦੇ ਨੌਵੇਂ ਸਮੈਸਟਰ ਦਾ 100 ਫੀਸਦੀ ਨਤੀਜਾ ਰਿਹਾ
Publish Date: Tue, 28 Apr 2026 06:44 PM (IST)
Updated Date: Wed, 29 Apr 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀਏਐੱਲਐੱਲਬੀ ਦੇ ਨੌਵੇਂ ਸਮੈਸਟਰ ਦਾ ਨਤੀਜਾ ਐਲਾਨਿਆ ਹੈ। ਇਹ ਪ੍ਰੀਖਿਆ ਦਸੰਬਰ 2025 ਵਿਚ ਹੋਈ ਸੀ। ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੌ ਫੀਸਦੀ ਨਤੀਜਾ ਪ੍ਰਾਪਤ ਕੀਤਾ ਹੈ। ਕਾਲਜ ਦੀ ਪ੍ਰਿੰਸਿਪਲ ਸਵਿਤਾ ਨੇ ਦੱਸਿਆ ਕਿ ਇਸ ਵਾਰ ਵੀ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਹੈ। ਨਤੀਜੇ ’ਚ ਵਿਦਿਆਰਥਣ ਪਰਨੀਤ ਕੌਰ ਨੇ 500 ਵਿੱਚੋਂ 444 ਅੰਕ ਹਾਸਲ ਕਰ ਕੇ ਕਾਲਜ ਵਿਚ ਪਹਿਲਾ ਸਥਾਨ, ਰਮਨੀਤ ਸਿੰਘ ਨੇ 400 ਅੰਕ ਲੈ ਕੇ ਦੂਜਾ ਸਥਾਨ ਅਤੇ ਵਿਦਿਆਰਥਣ ਕਾਜਲ ਕੁਮਾਰੀ ਨੇ 398 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਚੇਅਰਮੈਨ ਐਡਵੋਕੇਟ ਮੋਹਨ ਲਾਲ ਗਰਗ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ।