ਟੀਬੀ ਸਕਰੀਨਿੰਗ ਤੇ ਜਾਗਰੂਕਤਾ ਕੈਂਪ ਲਾਇਆ
ਟੀਬੀ ਸਕਰੀਨਿੰਗ ਅਤੇ ਜਾਗਰੂਕਤਾ ਕੈਂਪ ਲਾਇਆ
Publish Date: Tue, 28 Apr 2026 06:45 PM (IST)
Updated Date: Wed, 29 Apr 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨੈਸ਼ਨਲ ਟੀਬੀ ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਟੀਬੀ ਸਕਰੀਨਿੰਗ ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਜੇਕਰ ਕੋਈ ਵੀ ਮਰੀਜ਼ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸਦਾ ਇਲਾਜ ਸਰਕਾਰ ਵੱਲੋਂ ਬਿਲਕੁੱਲ ਮੁਫ਼ਤ ਕੀਤਾ ਜਾਂਦਾ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਨੈਸ਼ਨਲ ਤਪਦਿਕ ਅਲੀਮੀਨੇਸ਼ਨ ਪ੍ਰੋਗਰਾਮ ਤਹਿਤ ਸੌ ਦਿਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਸ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ, ਸਲੱਮ ਏਰੀਆ, ਹਾਈ ਰਿਸਕ ਏਰੀਆ/ਝੁੱਗੀ ਝੋਪੜੀ ਆਦਿ ਏਰੀਏ ਵਿਚ ਰਹਿੰਦੀ ਆਬਾਦੀ ਦਾ ਟੀਬੀ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਸਮਾਂ ਰਹਿੰਦੇ ਹੀ ਟੀਬੀ. ਵਰਗੀ ਨਾਮੁਰਾਦ ਬਿਮਾਰੀ ਤੇ ਕਾਬੂ ਪਾਇਆ ਜਾ ਸਕੇ ਤੇ ਪੰਜਾਬ ਨੂੰ ਟੀਬੀ ਮੁਕਤ ਰਾਜ ਬਣਾਇਆ ਜਾ ਸਕੇ।