ਬੱਚਿਆ ਦੀ ਮੌਤ ਦਰ ’ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ
ਬੱਚਿਆ ਦੀ ਮੌਤ ਦਰ ’ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ
Publish Date: Tue, 28 Apr 2026 06:47 PM (IST)
Updated Date: Wed, 29 Apr 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਸੀਡੀਆਰ ਦੀ ਮੀਟਿੰਗ ਕੀਤੀ ਗਈ । ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਮਾਂ ਅਤੇ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਨੂੰ ਲੈ ਕੇ ਸਿਹਤ ਵਿਭਾਗ ਵੱਲੋ ਵੱਧ ਤੋ ਵੱਧ ਉਪਰਾਲੇ ਕੀਤੇ ਜਾ ਰਹੇ। ਇਸ ਮੀਟਿੰਗ ਵਿਚ ਜਣੇਪੇ ਦੌਰਾਨ ਅਤੇ ਇਕ ਸਾਲ ਤਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ ਸਬੰਧੀ ਚਰਚਾ ਕੀਤੀ ਗਈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਹੋਈਆਂ ਬੱਚਿਆਂ ਦੀ ਮੌਤਾਂ ਦੇ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਮੌਤਾਂ ਦੇ ਕਾਰਨਾਂ ਦੀ ਪੜਤਾਲ ਕਰਦਿਆਂ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੁੜੀਂਦੇ ਕਦਮਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।