ਸ਼ੱਕੀ ਹਾਲਾਤ ’ਚ ਨੌਜਵਾਨ ਦੀ ਲਾਸ਼ ਮਿਲੀ
ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲੀ
Publish Date: Tue, 28 Apr 2026 08:49 PM (IST)
Updated Date: Wed, 29 Apr 2026 04:19 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿੰਡ ਸਿਰੀਏਵਾਲਾ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਲਾਸ਼ ਮਿਲਣ ਨਾਲ ਪਿੰਡ ਵਿਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (22) ਸਿਰੀਏਵਾਲਾ ਵਜੋਂ ਹੋਈ ਹੈ, ਜੋ ਕਿ ਹਾਲੇ ਅਣਵਿਆਹੁਤਾ ਸੀ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ ਬਲਵਿੰਦਰ ਸਿੰਘ ਬੀਤੀ ਸ਼ਾਮ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਆਇਆ। ਮੰਗਲਵਾਰ ਸਵੇਰੇ ਉਸ ਦੀ ਲਾਸ਼ ਪਿੰਡ ਦੇ ਪਸ਼ੂ ਹਸਪਤਾਲ ਵਿੱਚੋਂ ਭੇਦਭਰੀ ਹਾਲਾਤਾਂ ਵਿਚ ਬਰਾਮਦ ਹੋਈ। ਜ਼ਿਕਰਯੋਗ ਹੈ ਕਿ ਮ੍ਰਿਤਕ ਇਕ ਨਸ਼ਾ ਛੁਡਾਊ ਕੇਂਦਰ ਵਿਚ ਡਿਊਟੀ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਦੇ ਕਾਰਨਾਂ ਬਾਰੇ ਅਜੇ ਤਕ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ।