ਪੈਸੇ ਦੁੱਗਣੇ ਕਰਨ ਦੇ ਝਾਂਸੇ ’ਚ ਠੱਗਣ ਵਾਲਾ ਕਾਬੂ
ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਕਾਬੂ
Publish Date: Wed, 29 Apr 2026 04:21 PM (IST)
Updated Date: Thu, 30 Apr 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਭੋਲੇ ਭਾਲੇ ਲੋਕਾਂ ਨੂੰ ਪੈਸ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਇਕ ਵਿਅਕਤੀ ਕਾਬੂ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਮੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਭੱਟੀ ਰੋਡ ’ਤੇ ਸੰਜੀਵ ਕੁਮਾਰ ਵਾਸੀ ਗ੍ਰੀਨ ਸਿਟੀ ਆਨਲਾਈਨ ਸੱਟੇਬਾਜ਼ੀ ਦਾ ਗ਼ੈਰ-ਕਾਨੂੰਨੀ ਧੰਦਾ ਕਰਦਾ ਹੈ। ਉਹ ਭੋਲੇ-ਭਾਲੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਆਪਣੇ ਜਾਲ ਵਿਚ ਫਸਾਉਦਾ ਅਤੇ ਬਾਅਦ ਵਿਚ ਉਨ੍ਹਾਂ ਦੇ ਪੈਸੇ ਆਨਲਾਈਨ ਸੱਟੇ ਵਿਚ ਲਗਾ ਦਿੰਦਾ ਸੀ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।