ਵਿਸ਼ਵ ਪੁਸਤਕ ਦਿਵਸ ਨੂੰ ਸਮਰਪਿਤ ਕਰਵਾਇਆ ਸੈਮੀਨਾਰ
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਿਸ਼ਵ ਪੁਸਤਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ
Publish Date: Wed, 29 Apr 2026 04:47 PM (IST)
Updated Date: Thu, 30 Apr 2026 04:07 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਨੂੰ ਪ੍ਰਫੁੱਲਿਤ ਕਰਨ, ਕਿਤਾਬਾਂ ਸਬੰਧੀ ਜਾਣਕਾਰੀ ਦੇਣ ਲਈ ਜੀਕੇਯੂ ਸੈਂਟਰਲ ਲਾਇਬ੍ਰੇਰੀ ਅਤੇ ਸਟੂਡੈਂਟ ਕੈਰੀਅਰ ਕੌਂਸਲਿੰਗ ਸੈੱਲ ਵੱਲੋਂ ਸੈਮੀਨਰ ਕਰਵਾਇਆ ਗਿਆ। ਜਿਸ ਵਿਚ ਰਮਿੰਦਰ ਸਿੰਘ, ਮੈਨੇਜ਼ਿੰਗ ਡਾਇਰੈਕਟਰ ਕੁੰਆਟਿਲ ਬਿਲਡਰਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਡੀਨ, ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸੈਮੀਨਾਰ ’ਚ ਵੱਖ-ਵੱਖ ਫੈਕਲਟੀਆਂ ਦੇ ਡੀਨ, ਅਧਿਆਪਕ ਅਤੇ 100 ਤੋਂ ਜ਼ਿਆਦਾ ਵਿਦਿਆਰਥੀ ਹਾਜ਼ਰ ਹੋਏ। ਸੈਮੀਨਾਰ ਦੇ ਮੁੱਖ ਬੁਲਾਰੇ ਨੇ ਪੁਸਤਕਾਂ ਦਾ ਜੀਵਨ ਵਿਚ ਮਹੱਤਵ ਅਤੇ ਵਿਦਿਆਰਥੀਆਂ ਵਿਚ ਇਸ ਨੂੰ ਪੜ੍ਹਨ ਲਈ ਰੁਚੀ ਪੈਦਾ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨਾਲ ਪੁਸਤਕ ਲੇਖਨ ਤੇ ਉੱਨਤ ਛਪਾਈ ਸਬੰਧੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਕਾਪੀ ਰਾਈਟ ਅਤੇ ਇਸ ਦੇ ਤਕਨੀਕੀ ਪਹਿਲੂਆਂ ਬਾਰੇ ਵੀ ਦੱਸਿਆ।
ਵਾਈਸ ਚਾਂਸਲਰ ਡਾ. ਧੀਮਾਨ ਨੇ ਵਿਸ਼ਵ ਕਿਤਾਬ ਦਿਵਸ ਦੀ ਸਥਾਪਨਾ ਤੇ ਇਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕਿਤਾਬਾਂ ਤੋਂ ਮਿਲਿਆ ਗਿਆਨ ਉਮਰ ਭਰ ਉਨ੍ਹਾਂ ਦੇ ਨਾਲ ਰਹਿੰਦਾ ਹੈ ਅਤੇ ਹਰ ਘੜੀ ਵਿਚ ਉਨ੍ਹਾਂ ਲਈ ਸਹਾਈ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੁਸਤਕਾਂ ਨਾਲ ਦੋਸਤੀ ਕਰਨ ਅਤੇ ਆਪਸ ਵਿਚ ਗਿਆਨ ਦੇ ਅਦਾਨ-ਪ੍ਰਦਾਨ ਦੀ ਗੱਲ ਵੀ ਕੀਤੀ। ਡੀਨ ਅਕਾਦਮਿਕ ਡਾ. ਖਾਨ ਨੇ ਸੈਮੀਨਾਰ ਦੇ ਮੰਤਵ ਦੀ ਗੱਲ ਕਰਦਿਆਂ ਦੱਸਿਆ ਕਿ ਕਿਤਾਬਾਂ ਆਪਸ ਵਿਚ ਭਾਈਚਾਰਾ ਪੈਦਾ ਕਰਦੀਆਂ ਹਨ ਅਤੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਸਹਾਇਕ ਲਾਇਬ੍ਰੇਰਿਅਨ ਸੁਖਵਿੰਦਰ ਕੌਰ ਤੇ ਪ੍ਰੀਤਮ ਸਿੰਘ ਨੇ ਦੱਸਿਆ ਕਿ ਵਰਸਿਟੀ ਦੀ ਸੈਂਟਰਲ ਲਾਇਬ੍ਰੇਰੀ ਵੱਲੋਂ “ਜੀਕੇਯੂ ਸਟੂਡੈਂਟ ਬੁੱਕ ਕੱਲਬ” ਦੀ ਸਥਾਪਨਾ ਵੀ ਕੀਤੀ ਹੈ। ਜਿਸ ਦੇ ਮੈਂਬਰ ਬਣ ਕੇ ਵਿਦਿਆਰਥੀ ਆਪਸ ਵਿਚ ਕਿਤਾਬਾਂ ਦਾ ਅਦਾਨ-ਪ੍ਰਦਾਨ ਵੀ ਕਰਦੇ ਹਨ।