ਅੰਗਰੇਜ਼ੀ ਪੜ੍ਹਨ ਦੇ ਮੁਕਾਬਲੇ ’ਚ ਹੋਣਹਾਰ ਸਨਮਾਨਿਤ
ਕਲੇਰ ਸਕੂਲ 'ਚ ਇੰਗਲਿਸ਼ ਰੀਡਿੰਗ ਮੁਕਾਬਲਾ ਕਰਵਾਇਆ
Publish Date: Wed, 29 Apr 2026 04:49 PM (IST)
Updated Date: Thu, 30 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਇੰਗਲਿਸ਼ ਰੀਡਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਚਾਰੋਂ ਹੀ ਹਾਊਸ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿਚ ਮਾਲਵਾ ਹਾਊਸ ਦੀਆਂ ਵਿਦਿਆਰਥਣਾਂ ਅਨਹਦ ਕੌਰ, ਜਪਨੀਤ ਕੌਰ ਤੇ ਪ੍ਰਭਜੋਤ ਕੌਰ ਨੇ ਪਹਿਲਾ, ਸਤਲੁਜ ਹਾਊਸ ਦੀਆਂ ਵਿਦਿਆਰਥਣਾਂ ਬਿਕਰਮਜੀਤ ਕੌਰ, ਸਮਰੀਤ ਕੌਰ ਤੇ ਅਸ਼ਮੀਤ ਕੌਰ ਨੇ ਦੂਜਾ ਅਤੇ ਹਿਮਾਲਿਆ ਹਾਊਸ ਦੇ ਵਿਦਿਆਰਥੀਆਂ ਰਿਹਾਨ ਅਰੋੜਾ, ਨਿਮਰਤ ਕੌਰ ਮੰਡੇਰ ਤੇ ਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲਾ ਹਾਊਸ ਕੋਆਰਡੀਨੇਟਰ ਕਰਮਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਦਮਨਜੋਤ ਕੌਰ ਅਤੇ ਅੰਜੇ ਕੁਮਾਰ ਨੇ ਬਤੌਰ ਜੱਜ ਆਪਣੀ ਭੂਮਿਕਾ ਨਿਭਾਈ ਅਤੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਹਾਊਸ ਕੋਆਰਡੀਨੇਟਰ ਕਰਮਜੀਤ ਕੌਰ ਨੇ ਬੱਚਿਆਂ ਨੂੰ ਅੱਗੇ ਤੋਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਮੁੱਖ ਅਧਿਆਪਕ ਸ਼ਸ਼ੀਕਾਂਤ ਨੇ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਦੂਜੇ ਵਿਦਿਆਰਥੀਆਂ ਨੂੰ ਉਨ੍ਹਾਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ।