ਪਾਬੰਦੀਸ਼ੁਦਾ ਪਦਾਰਥਾਂ ਸਣੇ 13 ਵਿਅਕਤੀ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫ਼ਤਾਰ
Publish Date: Wed, 29 Apr 2026 04:52 PM (IST)
Updated Date: Thu, 30 Apr 2026 04:08 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 13 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 13 ਗ੍ਰਾਮ ਹੈਰੋਇਨ, 150 ਪਾਬੰਦੀਸ਼ੁਦਾ ਕੈਪਸੂਲ ਅਤੇ 122 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮਹਿਮਾ ਸਰਕਾਰੀ ਦੇ ਸੂਏ ਦੇ ਪੁਲ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ। ਜਿਸ ਦੀ ਪਛਾਣ ਰਜਿੰਦਰ ਸਿੰਘ ਵਾਸੀ ਪਿੰਡ ਮਹਿਮਾ ਸਰਕਾਰੀ ਵਜੋਂ ਹੋਈ ਹੈ। ਥਾਣੇ ਦੀ ਪੁਲਿਸ ਨੇ ਗੋਨਿਆਣਾ ਨੇੜੇ ਇਕ ਸ਼ੱਕੀ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਹੀ ਹਿਰਾਸਤ ਵਿੱਚ ਲੈ ਲਿਆ, ਜਿਸ ਦੀ ਰਾਜਵਿੰਦਰ ਸਿੰਘ ਵਾਸੀ ਪਿੰਡ ਮਹਿਮਾ ਸਵਾਈ ਜਦੋਂ ਹੋਈ ਹੈ। ਪ੍ਰੰਤੂ ਬਾਅਦ ’ਚ ਮੁਲਜ਼ਮ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ। ਇਸ ਥਾਣੇ ਦੀ ਪੁਲਿਸ ਨੇ ਪਿੰਡ ਹਰਰਾਏਪੁਰ ਨੇੜੇ ਇਕ ਔਰਤ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਛਾਣ ਕੁਲਵਿੰਦਰ ਕੌਰ ਵਾਸੀ ਮਹਿਣਾ ਚੌਕ ਬਠਿੰਡਾ ਵਜੋਂ ਹੋਈ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਲਹਿਰਾਖਾਨਾ ਨੇੜੇ ਪਰਵਿੰਦਰ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ ਨੂੰ 60 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਹਮੀਰਗੜ੍ਹ ’ਚ ਛਾਪੇਮਾਰੀ ਕਰਦਿਆਂ ਬਘਾ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਫੂਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਫੂਲ ਟਾਊਨ ਤੋਂ ਨਰਿੰਦਰ ਕੁਮਾਰ ਨੂੰ 2 ਗ੍ਰਾਮ ਹੈਰੋਨ ਸਮੇਤ ਫੜਿਆ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਪਿੱਥੋ ਵਿਚ ਛਾਪੇਮਾਰੀ ਕਰਦਿਆਂ ਰੋਹਿਤ ਕੁਮਾਰ ਅਤੇ ਆਯੂਸ਼ ਕੁਮਾਰ ਵਾਸੀ ਰਾਮਪੁਰਾ ਮੰਡੀ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਪਿੰਡ ਚੱਠੇਵਾਲਾ ਤੋਂ ਗੁਰਸੇਵਕ ਸਿੰਘ ਵਾਸੀ ਮਾਹੀਨੰਗਰ ਨੂੰ 22 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਘੁੱਦਾ ਵਿਚ ਛਾਪੇਮਾਰੀ ਕਰਦਿਆਂ ਬੂਟਾ ਸਿੰਘ ਨੂੰ 90 ਪਾਬੰਦੀਸ਼ੁਦਾ ਕੈਪਸੂਲਾ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸ ਤਰ੍ਹਾਂ ਹੀ ਥਾਣਾ ਕੋਟਫੱਤਾ ਦੀ ਪੁਲਿਸ ਨੇ ਗੁਰਮੀਤ ਸਿੰਘ ਵਾਸੀ ਮਾਈਸਰਖਾਨਾ ਦ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖਿਲਾਫ ਕੇਸ ਦਰਜ ਕੀਤਾ ਗਿਆ।