ਸਾਬਕਾ ਮੰਤਰੀ ਮਲੂਕਾ ਨੇ ਧੁੰਨਾ ਨੂੰ ਸੌਂਪਿਆ ਨਿਯੁਕਤੀ ਪੱਤਰ
ਸਾਬਕਾ ਮੰਤਰੀ ਮਲੂਕਾ ਨੇ ਧੁੰਨਾ ਨੂੰ ਨਿਯੁਕਤੀ ਪੱਤਰ ਸੌਪਿਆ
Publish Date: Wed, 29 Apr 2026 05:54 PM (IST)
Updated Date: Thu, 30 Apr 2026 04:11 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸ੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿਚ ਪਾਰਟੀ ਵਰਕਰਾਂ ਨੂੰ ਸਰਗਰਮ ਕਰਨ ਲਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਬੀਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ। ਐਲਾਨੀ ਗਈ ਸੂਚੀ ਵਿਚ ਮਨਜੀਤ ਸਿੰਘ ਧੁੰਨਾ ਨੂੰ ਸ੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਮਨਜੀਤ ਸਿੰਘ ਧੁੰਨਾ ਨੂੰ ਨਿਯੁਕਤੀ ਪੱਤਰ ਸੌਪਿਆ ਗਿਆ। ਨਵ ਨਿਯੁਕਤ ਮੀਤ ਪ੍ਰਧਾਨ ਮਨਜੀਤ ਸਿੰਘ ਧੁੰਨਾ ਨਿਯੁਕਤੀ ਦਾ ਸਵਾਗਤ ਕਰਦੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਧੰਨਵਾਦ ਕੀਤਾ।