ਚੌਕੀ ਇੰਚਾਰਜ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ
ਚੌਕੀ ਇੰਚਾਰਜ ਨੇ ਗੁਲਾਬ ਗੜ੍ਹ ਤੇ ਕਟਾਰ ਸਿੰਘ ਵਾਲਾ ਦੇ ਵਸਨੀਕਾਂ ਨਾਲ ਮੀਟਿੰਗ ਕੀਤੀ
Publish Date: Wed, 29 Apr 2026 06:05 PM (IST)
Updated Date: Thu, 30 Apr 2026 04:11 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ ਪੁਲਿਸ ਚੌਕੀ ਕੋਟਸ਼ਮੀਰ ਦੇ ਇੰਚਾਰਜ ਬਲਜੀਤ ਸਿੰਘ ਸਿੱਧੂ ਵੱਲੋਂ ਪਿੰਡ ਕਟਾਰ ਸਿੰਘ ਵਾਲਾ ਅਤੇ ਗੁਲਾਬਗੜ੍ਹ ਦੇ ਵਸਨੀਕਾਂ ਨਾਲ ਇਕ ਮਹੱਤਵਪੂਰਨ ਪਬਲਿਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਏਐਸਆਈ ਅਰਜਨ ਸਿੰਘ ਵੀ ਮੌਜੂਦ ਸਨ। ਇਸ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਨਸ਼ਿਆਂ ਦੇ ਖ਼ਾਤਮੇ ਅਤੇ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਾਂਝੀ ਕੋਸ਼ਿਸ਼ਾਂ ਉੱਤੇ ਜ਼ੋਰ ਦਿੱਤਾ ਗਿਆ। ਐਸਆਈ ਬਲਜੀਤ ਸਿੰਘ ਸਿੱਧੂ ਨੇ ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ ਦੀ ਅਪੀਲ ਕੀਤੀ। ਪਿੰਡ ਵਾਸੀਆਂ ਵੱਲੋਂ ਵੀ ਆਪਣੇ ਵਿਚਾਰ ਅਤੇ ਮੁਸ਼ਕਲਾਂ ਸਾਂਝੀਆਂ ਕੀਤੀਆਂ ਗਈਆਂ, ਜਿਨ੍ਹਾਂ ‘ਤੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਨਾਲ ਲੋਕਾਂ ਵਿਚ ਵਿਸ਼ਵਾਸ ਵਧਿਆ ਅਤੇ ਪੁਲਿਸ-ਪਬਲਿਕ ਸਬੰਧ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਗਈ। ਇਸ ਮੌਕੇ ਪਿੰਡ ਗੁਲਾਬ ਗੜ੍ਹ ਦੇ ਸਰਪੰਚ ਲੱਖਪ੍ਰੀਤ ਸਿੰਘ ਬਰਾੜ, ਪੰਚ ਗੁਰਦਿੱਤ ਸਿੰਘ, ਗੁਰਨੈਬ ਸਿੰਘ ਕਟਾਰ ਸਿੰਘ ਵਾਲਾ, ਰਾਮ ਕੁਮਾਰ, ਸੰਦੀਪ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।