ਬੈਂਕ ਦੀ ਸੀਲ ਤੋੜ ਕੇ ਕੀਤਾ ਕਬਜ਼ਾ, 12 ’ਤੇ ਕੇਸ
ਬੈਂਕ ਦੀ ਸੀਲ ਤੋੜ ਕੇ ਜ਼ਮੀਨ ’ਤੇ ਕਬਜ਼ਾ, 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Fri, 01 May 2026 04:48 PM (IST)
Updated Date: Sat, 02 May 2026 04:05 AM (IST)
ਪੰਜਾਬੀ ਜਾਗਰਣ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਦਰ ਬਠਿੰਡਾ ਪੁਲਿਸ ਨੇ ਬੈਂਕ ਵੱਲੋਂ ਸੀਲ ਕੀਤੀ ਗਈ ਪ੍ਰਾਪਰਟੀ ’ਤੇ ਮੁੜ ਕਬਜ਼ਾ ਕਰਨ ਦੇ ਦੋਸ਼ ਹੇਠ ਪਿੰਡ ਜੋਧਪੁਰ ਰੋਮਾਣਾ ਦੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਨਾਮਜ਼ਦ ਦੋਸ਼ੀ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕੇਨਰਾ ਬੈਂਕ ਸੈਕਟਰ-34 ਚੰਡੀਗੜ੍ਹ ਦੇ ਮੈਨੇਜਰ ਸਤਨਾਮ ਸਿੰਘ ਨੇ ਦੱਸਿਆ ਕਿ ਦੋਸ਼ੀ ਸੁਬੇਗ ਸਿੰਘ ਵਾਸੀ ਪਿੰਡ ਜੋਧਪੁਰ ਰੋਮਾਣਾ ਨੇ ਆਪਣੀ ਜ਼ਮੀਨ ’ਤੇ ਕਾਟਨ ਫੈਕਟਰੀ ਲਗਾਉਣ ਲਈ ਬੈਂਕ ਤੋਂ ਕਰਜ਼ਾ ਲਿਆ ਸੀ। ਕਰਜ਼ੇ ਦੀ ਰਕਮ ਵਾਪਸ ਨਾ ਕਰਨ ’ਤੇ 21 ਮਾਰਚ 2026 ਨੂੰ ਬੈਂਕ ਨੇ ਸਬੰਧਤ ਜ਼ਮੀਨ ’ਤੇ ਕਬਜ਼ਾ ਕਰਕੇ ਉਸ ਨੂੰ ਸੀਲ ਕਰ ਦਿੱਤਾ ਸੀ। ਇਸ ਉਪਰੰਤ 29 ਮਾਰਚ ਨੂੰ ਸੁਬੇਗ ਸਿੰਘ ਨੇ ਆਪਣੇ 12 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਬੈਂਕ ਵੱਲੋਂ ਸੀਲ ਕੀਤੀ ਜ਼ਮੀਨ ’ਤੇ ਮੁੜ ਕਬਜ਼ਾ ਕਰ ਲਿਆ। ਥਾਣਾ ਸਦਰ ਬਠਿੰਡਾ ਪੁਲਿਸ ਨੇ ਬੈਂਕ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।