ਸੁਖਬੀਰਪਾਲ ਬਦਿਆਲਾ ਨੂੰ ਸਦਮਾ, ਮਾਤਾ ਸੁਰਜੀਤ ਕੌਰ ਦਾ ਦਿਹਾਂਤ

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫਤਿਹ ਸਿੰਘ ਦੇ ਭਤੀਜੇ ਸੁਖਬੀਰਪਾਲ ਸਿੰਘ ਬਦਿਆਲਾ ਸੁਪਰਡੈਂਟ ਮਾਰਕਿਟ ਕਮੇਟੀ ਰਾਮਪੁਰਾ ਫੂਲ ਅਤੇ ਅਜੀਤਪਾਲ ਸਿੰਘ ਬਦਿਆਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਸੁਰਜੀਤ ਕੌਰ (90) ਪਤਨੀ ਸਵ: ਜਥੇਦਾਰ ਮੁਖਤਿਆਰ ਸਿੰਘ ਦਾ ਦਿਹਾਂਤ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਦਿਆਲਾ ਦੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ, ਜਿਥੇ ਹਜ਼ਾਰਾਂ ਲੋਕਾਂ ਨੇ ਸੇਜਲ ਅੱਖਾਂ ਨਾਲ ਮਾਤਾ ਜੀ ਅੰਤਿਮ ਵਿਦਾਇਗੀ ਦਿੱਤੀ। ਮਾਤਾ ਸੁਰਜੀਤ ਕੌਰ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ 3 ਮਈ 2026 ਨੂੰ ਗੁਰੁਦਆਰਾ ਤਪ ਅਸਥਾਨ ਸੰਤ ਬਾਬਾ ਫ਼ਤਿਹ ਸਿੰਘ ਬਦਿਆਲਾ ਜ਼ਿਲ੍ਹਾ ਬਠਿੰਡਾ ਵਿਖੇ ਦੁਪਹਿਰ 12 ਤੋਂ 1 ਵਜੇ ਤਕ ਪਾਏ ਜਾਣਗੇ। ਮਾਤਾ ਜੀ ਦੀ ਮੌਤ ’ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਵਿਧਾਇਕ ਬਲਕਾਰ ਸਿੰਘ ਸਿੱਧੂ, ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਬੀਜੇਪੀ ਪੰਜਾਬ ਦੇ ਉਪ ਪ੍ਰਧਾਨ ਜਗਦੀਪ ਸਿੰਘ ਨਕਈ, ਬੀਜੇਪੀ ਪੰਜਾਬ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਬੀਜੇਪੀ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਮਾਰਕੀਟ ਕਮੇਟੀ ਰਾਮਪੁਰਾ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ , ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲੋ, ਰਾਜਦੀਪ ਸਿੰਘ ਕਾਲਾ, ਬਲਵੀਰ ਸਿੰਘ, ਸਾਬਕਾ ਸਰਪੰਚ ਗਮਦੂਰ ਸਿੰਘ ਚਾਉਕੇ, ਜਥੇਦਾਰ ਹਰਦਿਆਲ ਸਿੰਘ ਮਿੱਠੂ, ਸਾਬਕਾ ਸਰਪੰਚ ਜਸਵੀਰ ਸਿੰਘ ਬਦਿਆਲਾ, ਸਾਬਕਾ ਸਰਪੰਚ ਗੁਰਜੰਟ ਸਿੰਘ ਪਿੱਥੋ, ਮਾਰਕੀਟ ਕਮੇਟੀ ਰਾਮਪੁਰਾ ਫੂਲ ਦੇ ਸਕੱਤਰ ਅੰਮ੍ਰਿਤਪਾਲ ਸਿੰਘ, ਮਾਰਕੀਟ ਕਮੇਟੀ ਮੌੜ ਦੇ ਸਕੱਤਰ ਹਰਸਵੰਤ ਸਿੰਘ , ਜੈਲਦਾਰ ਬਲਵਿੰਦਰ ਸਿੰਘ ਚਾਉਕੇ, ਭਾਜਪਾ ਆਗੂ ਜਸਵੀਰ ਸਿੰਘ ਮਹਿਰਾਜ, ਮਿੱਠੂ ਸਿੰਘ ਭੈਣੀਵਾਲਾ, ਜਥੇਦਾਰ ਬਲਵੀਰ ਸਿੰਘ ਭੂੰਦੜ, ਸਾਬਕਾ ਸਰਪੰਚ ਗਿਆਨ ਸਿੰਘ ਭੂੰਦੜ, ਅੰਮ੍ਰਿਤਪਾਲ ਸਿੰਘ ਮਿੰਟੂ ਰਾਮਪੁਰਾ, ਕੁਲਵਿੰਦਰ ਸਿੰਘ ਜੈਦ, ਸੇਵਕ ਸਿੰਘ ਰਾਮਪੁਰਾ, ਲਖਵਿੰਦਰ ਸਿੰਘ ਲੱਖੀ ਗਿੱਲ ਕਲਾਂ, ਪ੍ਰੋ: ਜਸਵੀਰ ਸਿੰਘ ਗਿੱਲ ਕਲਾਂ, ਜਥੇਦਾਰ ਕੁਲਵੰਤ ਸਿੰਘ ਗਿੱਲ ਕਲਾਂ, ਇਕਬਾਲ ਸਿੰਘ ਮਿੱਠੜੀ ਅਕਾਲੀ ਆਗੂ, ਸੁਖਦੇਵ ਸਿੰਘ ਬਰਾੜ ਸੇਵਾ ਕੌਂਸਲਰ ਤੋਂ ਇਲਾਵਾ ਵੱਡੀ ਗਿਣਤੀ ਮੰਡੀ ਬੋਰਡ ਦੇ ਅਧਿਕਾਰੀਆਂ ਕਰਮਚਾਰੀਆਂ ਤੋਂ ਇਲਾਵਾ ਵੱਖ- ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ, ਆੜ੍ਹਤੀਆਂ ਐਸੋਸ਼ੀਏਸ਼ਨ ਦੇ ਨੁਮਾਇੰਦਿਆਂ ਵਲੋਂ ਸੁਖਵੀਰਪਾਲ ਸਿੰਘ ਬਦਿਆਲਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ੍ਰੋਮਣੀ ਅਕਾਲੀ ਦਲ ਦੇ ਹਰ ਸੰਘਰਸ਼ ਵਿਚ ਮਾਤਾ ਸੁਰਜੀਤ ਕੌਰ ਮੋਹਰੀ ਰੋਲ ਅਦਾ ਕਰਦੇ ਰਹੇ ਹਨ ਅਤੇ ਅਕਾਲੀ ਦਲ ਦੇ ਸੰੰਘਰਸ਼ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਹੈ।