74 ਗ੍ਰਾਮ ਅਫੀਮ ਤੇ ਪਿਸਤੌਲ ਸਮੇਤ ਦੋ ਗ੍ਰਿਫਤਾਰ
74 ਗ੍ਰਾਮ ਅਫੀਮ ਅਤੇ ਪਿਸਤੌਲ ਸਮੇਤ ਦੋ ਗ੍ਰਿਫਤਾਰ
Publish Date: Fri, 01 May 2026 05:06 PM (IST)
Updated Date: Sat, 02 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਥਾਣਾ ਨਥਾਣਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫੀਮ ਅਤੇ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਿਸ ਨੇ ਸਰਹਿੰਦ ਨਹਿਰ ਪਿੰਡ ਪੂਹਲੀ ਦੇ ਪੁਲ਼ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 74 ਗ੍ਰਾਮ ਅਫੀਮ ਤੇ 30 ਬੋਰ ਇਕ ਪਿਸਤੌਲ ਤੇ 6 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਲਖਵੀਰ ਸਿੰਘ ਵਾਸੀ ਪਿੰਡ ਰੱਲਾ ਅਤੇ ਸੰਯੋਗਪ੍ਰੀਤ ਸਿੰਘ ਵਾਸੀ ਪਿੰਡ ਬਰਨਾਲਾ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਪੁਲਿਸ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕਰ ਰਹੀ ਹੈ ਕਿ ਪਿਸਤੌਲ ਸਮੇਤ ਨਥਾਣਾ ਖੇਤਰ ਵਿੱਚ ਕਿਉਂ ਘੁੰਮ ਰਹੇ ਸਨ। ਮੁਲਜਮਾਂ ਨੇ ਇਸ ਖੇਤਰ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣਾ ਸੀ। ਥਾਣਾ ਨਥਾਣਾ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੁਲਜਮਾਨ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।