ਨੌਜਵਾਨ ਨੇ ਕੀਤੀ ਖੁਦਕੁਸ਼ੀ
ਨੌਜਵਾਨ ਨੇ ਕੀਤੀ ਖੁਦਕੁਸ਼ੀ
Publish Date: Fri, 01 May 2026 05:14 PM (IST)
Updated Date: Sat, 02 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਥਾਨਕ ਵੇਰਕਾ ਮਿਲਕ ਪਲਾਂਟ ਦੇ ਪਿੱਛੇ ਝਾੜੀਆਂ ਵਿਚ ਇਕ ਅਣਪਛਾਤੇ ਨੌਜਵਾਨ ਨੇ ਦਰਖ਼ਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਟੀਮ ਦੇ ਮੈਂਬਰ ਤੇ ਵਰਧਮਾਨ ਪੁਲਿਸ ਮੌਕੇ ’ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਮ੍ਰਿਤਕ ਕੋਲ ਅਜਿਹਾ ਕੋਈ ਦਸਤਾਵੇਜ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ’ਚ ਪਹੁੰਚਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।