ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ
ਮੋਟਰਸਾਈਕਲ ਚਾਲਕ ਖਿਲਾਫ ਕੇਸ ਦਰਜ
Publish Date: Fri, 01 May 2026 05:15 PM (IST)
Updated Date: Sat, 02 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ’ਚ ਮੋਟਰਸਾਈਕਲ ਸਵਾਰ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਰਾਹੁਲ ਵਾਸੀ ਰਾਮਪੁਰਾ ਨੇ ਦੱਸਿਆ ਕਿ ਉਸ ਦਾ ਭਰਾ ਰੋਹਣ 19 ਸਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਇਸ ਦੌਰਾਨ ਹੀ ਸਤਵੀਰ ਸਿੰਘ ਵਾਸੀ ਪਿੰਡ ਕਰਾੜਵਾਲਾ ਨੇ ਆਪਣੇ ਮੋਟਰਸਾਈਕਲ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਭਰਾ ਰੋਹਣ ਦੀ ਮੌਤ ਹੋ ਗਈ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਮੁਲਜਮ ਖਿਲਾਫ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ।