ਕੁੱਟਮਾਰ ਦੇ ਦੋਸ਼ ਹੇਠ ਪੰਜ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਪੰਜ ਖਿਲਾਫ ਕੇਸ ਦਰਜ
Publish Date: Fri, 01 May 2026 05:16 PM (IST)
Updated Date: Sat, 02 May 2026 04:08 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਅਮਨਦੀਪ ਸਿੰਘ ਵਾਸੀ ਪਿੰਡ ਗੂੜੀ ਸੰਘਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਵਾਸੀ ਪਿੰਡ ਗੂੜੀ ਸੰਘਰ, ਮਾਨ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਕੁਲਦੀਪ ਸਿੰਘ, ਲੱਕੀ ਸਿੰਘ ਅਤੇ ਹਰਮੇਲ ਸਿੰਘ ਵਾਸੀ ਪਿੰਡ ਦਿਉਣ ਨੇ ਉਸਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਕੁੱਟਮਾਰ ਦਾ ਕਾਰਨ ਉਸਨੇ ਪੁਰਾਣਾ ਝਗੜਾ ਦੱਸਿਆ ਹੈ। ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।