ਮਜ਼ਦੂਰ ਦਿਵਸ ਮੌਕੇ ਮੁਲਾਜ਼ਮਾਂ ਨੂੰ ਵਰਦੀਆਂ ਤਕਸੀਮ
ਮਜ਼ਦੂਰ ਦਿਵਸ ਮੌਕੇ ਵਰਦੀਆਂ ਦੀ ਵੰਡ
Publish Date: Sat, 02 May 2026 04:17 PM (IST)
Updated Date: Sun, 03 May 2026 04:05 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ.ਸਕੂਲ ਕਮਲਾ ਨਹਿਰੂ ਨਗਰ ਬਠਿੰਡਾ ਵਿਖੇ ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬੜੀ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸਕੂਲ ਮੈਨੇਜਮੈਂਟ ਤੇ ਪ੍ਰਿੰਸੀਪਲ ਜਸਦੀਪ ਕੌਰ ਮਾਨ ਵੱਲੋ ਸੰਸਥਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਣ ਵਾਲੇ ਚੌਥਾ ਦਰਜਾ ਮੁਲਾਜ਼ਮਾਂ ਦੇ ਸਨਮਾਨ ’ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲ ਨੇ ਆਪਣੇ ਕਰ-ਕਮਲਾਂ ਨਾਲ ਸਮੂਹ ਚੌਥਾ ਦਰਜਾ ਕਰਮਚਾਰੀਆਂ ਨੂੰ ਨਵੀਆਂ ਵਰਦੀਆਂ ਵੰਡੀਆਂ। ਮੈਨਜਮੈਂਟ ਨੇ ਸੰਬੋਧਨ ਕਰਦਿਆਂ ਕਿਹਾ ਮਜ਼ਦੂਰ ਦਿਵਸ ਸਾਨੂੰ ਮਿਹਨਤਕਸ਼ ਲੋਕਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਅਹਿਮੀਅਤ ਦੀ ਯਾਦ ਦਿਵਾਉਦਾ ਹੈ।