ਹਰਗੋਬਿੰਦ ਸਕੂਲ ਕਾਂਗੜ ‘ਚ ਮਨਾਇਆ ਪ੍ਰੈੱਸ ਦਿਵਸ
ਹਰਗੋਬਿੰਦ ਸਕੂਲ ਕਾਂਗੜ ‘ਚ ਪ੍ਰੈਸ ਦਿਵਸ ਮਨਾਇਆ
Publish Date: Sat, 02 May 2026 04:19 PM (IST)
Updated Date: Sun, 03 May 2026 04:05 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਪ੍ਰੈਸ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਕਈ ਤਰ੍ਹਾਂ ਦੇ ਭਾਸ਼ਣ ਪੇਸ਼ ਕੀਤੇ। ਸਕੂਲ ਦੇ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਨੇ ਦੱਸਿਆ ਕਿ ਪ੍ਰੈਸ ਸਮਾਜ ਦੀ ਨੀਂਹ ਹੈ। ਇਸ ਪ੍ਰੈੱਸ ਦਿਵਸ ਦੀ ਸ਼ੁਰੂਆਤ 1991 ਵਿੱਚ ਯੂਨੈਸਕੋ ਦੀ ਸੰਸਥਾ ਨੇ ਕੀਤੀ ਸੀ ਤੇ ਇਸਨੂੰ 3 ਮਈ ਨੂੰ ਮਨਾਉਣ ਦਾ ਫੈਸਲਾ ਕੀਤਾ। ਪ੍ਰੈੱਸ ਸਮਾਜਿਕ ਜੀਵਨ ਵਿਚ ਜਾਗਰੂਕਤਾ ਫੈਲਾਉਣ ਵਿੱਚ ਵਿਸ਼ੇਸ਼ ਮਹੱਤਤਾ ਰੱਖਦੀ ਹੈ। ਮੀਡੀਆ ਦੀ ਆਜ਼ਾਦੀ ਤੋਂ ਬਿਨਾਂ ਖਬਰਾਂ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਜਾ ਸਕਦਾ ਅਤੇ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ। ਇਹ ਉਨ੍ਹਾਂ ਪੱਤਰਕਾਰਾਂ ਦੀ ਬਹਾਦਰੀ ਅਤੇ ਸਮਰਪਣ ਦਾ ਜਸ਼ਨ ਮਨਾਉਣ ਦਾ ਦਿਨ ਵੀ ਹੈ ਜੋ ਸੱਚਾਈ ਦੀ ਰਿਪੋਰਟ ਕਰਨ ਲਈ ਆਪਣੀ ਜਾਨ ਖਤਰੇ ਵਿੱਚ ਪਾਉਂਦੇ ਹਨ, ਅਕਸਰ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਇਹ ਉਹਨਾਂ ਪੱਤਰਕਾਰਾਂ ਨੂੰ ਯਾਦ ਕਰਨ ਦਾ ਵੀ ਦਿਨ ਹੈ ਜਿਨ੍ਹਾਂ ਨੇ ਪ੍ਰੈਸ ਦੀ ਆਜ਼ਾਦੀ ਲਈ ਆਪਣੀ ਵਚਨਬੱਧਤਾ ਦੀ ਅੰਤਿਮ ਕੀਮਤ ਅਦਾ ਕੀਤੀ। ਇਸ ਲਈ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਰਾਹੀਂ ਨਿਊਜ਼ ਮੀਡੀਆ ਦੀ ਆਜ਼ਾਦੀ ਦੀ ਮਹੱਤਤਾ ਨੂੰ ਸਮਝਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਸਮਾਜ ’ਚ ਮਹਿਸੂਸ ਕਰਵਾਉਂਦਾ ਯਤਨ ਕੀਤਾ ਜਾਂਦਾ ਹੈ। ਇਸ ਮੌਕੇ ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ,ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।