ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਬਣੀ ਵਰਦਾਨ : ਵਿਧਾਇਕ ਗਿੱਲ
ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਹੋ ਰਹੀ ਹੈ ਵਰਦਾਨ ਸਾਬਤ : ਜਗਰੂਪ ਸਿੰਘ ਗਿੱਲ
Publish Date: Sat, 02 May 2026 04:57 PM (IST)
Updated Date: Sun, 03 May 2026 04:08 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸਹਿਰੀ) ਜਗਰੂਪ ਸਿੰਘ ਗਿੱਲ ਨੇ ਅੱਜ ਸਥਾਨਕ ਹਨੂੰਮਾਨ ਚੌਂਕ ਤੋਂ ਸ਼ਰਧਾਲੂਆਂ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕਰਦਿਆਂ ਕੀਤਾ। ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ । ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਜਲਾਲ ਅਤੇ ਕੋਠਾਗੁਰੂ, ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਸਿਵੀਆਂ ਅਤੇ ਲੱਖੀ ਜੰਗਲ, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਰਾਮਸਰਾਂ ਅਤੇ ਰਾਮਾਂ ਮੰਡੀ, ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਮੰਡੀ ਕਲਾਂ, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਝੁੰਬਾ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।