ਡੀਏਵੀ ਕਾਲਜ ’ਚ ਦੋ ਦਿਨਾ ਸੈਮੀਨਾਰ ਮੁਕੰਮਲ
ਡੀਏਵੀ ਕਾਲਜ ’ਚ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ
Publish Date: Sat, 02 May 2026 04:59 PM (IST)
Updated Date: Sun, 03 May 2026 04:08 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਡੀਏਵੀ ਕਾਲਜ ਬਠਿੰਡਾ ਵਿਗਿਆਨ ਅਤੇ ਤਕਨਾਲੌਜੀ ਦੇ ਖੇਤਰ ਵਿੱਚ ਮਾਂ-ਬੋਲੀ ’ਤੇ ਆਧਾਰਿਤ ਤਕਨੀਕੀ ਸ਼ਬਦਾਵਲੀ ਦੀਆਂ ਲੋੜਾਂ ਅਤੇ ਸੰਭਾਵਨਾਵਾਂ ਵਿਸ਼ੇ 'ਤੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜੋ ਕਿ ਕਮਿਸ਼ਨ ਫਾਰ ਸਾਇੰਟਿਫਿਕ ਐਂਡ ਟੈਕਨੀਕਲ ਟਰਮੀਨੋਲੋਜੀ (ਸੀਐਸਟੀਟੀ) ਸਿੱਖਿਆ ਮੰਤਰਾਲੇ ਦੁਆਰਾ ਸਪਾਂਸਰ ਕੀਤਾ ਗਿਆ। ਇਸ ਸੈਮੀਨਾਰ ਵਿੱਚ ਵੱਖ-ਵੱਖ ਸੰਸਥਾਵਾਂ ਦੇ 120 ਪ੍ਰਤੀਭਾਗੀਆਂ ਨੇ ਭਾਗ ਲਿਆ। ਸੈਮੀਨਾਰ ਦੇ ਵਿਸ਼ੇਸ਼ ਮਹਿਮਾਨ ਡਾ. ਰਵਿੰਦਰ ਕੁਮਾਰ ਇਲੈਕਟ੍ਰਾਨਿਕਸ ਤਕਨਾਲੋਜੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਵਿਨੋਦ ਪਠਾਣੀਆ ਰਸਾਇਣ ਵਿਗਿਆਨ ਵਿਭਾਗ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ, ਡਾ.ਗੌਰੀ ਸ਼ੰਕਰ ਮੈਥੇਮੈਟਿਕਸ ਅਤੇ ਸਟੈਟਿਕਸ ਵਿਭਾਗ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ, ਓਂਕਾਰ ਸਿੰਘ ਵੜੈਚ ਜੀਵ ਵਿਗਿਆਨ ਅਤੇ ਵਾਤਾਵਰਨ ਵਿਗਿਆਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰਦੀਪ ਕੁਮਾਰ ਸਹਾਇਕ ਨਿਰਦੇਸ਼ਕ ਸੀਐਸਟੀਟੀ ਨਵੀਂ ਦਿੱਲੀ ਤੇ ਡਾ. ਇੰਦਰਦੀਪ ਸਿੰਘ ਸਹਾਇਕ ਵਿਗਿਆਨਕ ਅਧਿਕਾਰੀ ਸੀਐਸਟੀਟੀ ਨਵੀਂ ਦਿੱਲੀ ਦਾ ਕਾਲਜ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ. ਸੰਦੀਪ ਭਾਟੀਆ, ਰਜਿਸਟਰ ਡਾ. ਸਤੀਸ਼ ਗਰੋਵਰ, ਸਟਾਫ ਸਕੱਤਰ ਡਾ. ਪਰਵੀਨ ਬਾਲਾ, ਸੈਮੀਨਾਰ ਦੇ ਕਨਵੀਨਰ ਪ੍ਰੋ. ਅਮਨ ਮਲਹੋਤਰਾ ਅਤੇ ਸਹਿ-ਕਨਵੀਨਰ ਡਾ. ਨੇਹਾ ਜਿੰਦਲ ਨੇ ਨਿੱਘਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਸੱਦਾ ਸਵੀਕਾਰ ਕਰਨ ਅਤੇ ਸੈਮੀਨਾਰ ਵਿੱਚ ਗਿਆਨ ਭਰਪੂਰ ਭਾਸ਼ਨ ਦੇਣ ਲਈ ਸਾਰੇ ਪਤਵੰਤਿਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦਾ ਉਦੇਸ਼ ਭਾਰਤੀ ਭਾਸ਼ਾਵਾਂ ਵਿੱਚ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਦੇ ਵਿਕਾਸ ਅਤੇ ਮਿਆਰੀਕਰਨ ਦੇ ਵਧ ਰਹੇ ਖਾਸ ਕਰਕੇ ਖੇਤਰੀ ਅਤੇ ਮਾਤ ਭਾਸ਼ਾਵਾਂ ਵਿੱਚ ਸਿੱਖਿਆ ਅਤੇ ਸਿੱਖਣ ਦੇ ਸੰਦਰਭ ਵਿੱਚ ਮਹੱਤਵ ਨੂੰ ਉਜਾਗਰ ਕਰਨਾ ਹੈ। ਇਹ ਪਹਿਲਕਦਮੀ ਵਿਭਿੰਨ ਭਾਸ਼ਾਈ ਪਿਛੋਕੜਾਂ ਦੇ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਨੂੰ ਵਧੇਰੇ ਪਹੁੰਚਯੋਗ ਅਤੇ ਸੰਮਲਿਤ ਬਣਾਉਣ ਦੇ ਰਾਸ਼ਟਰੀ ਯਤਨਾਂ ਨਾਲ ਮੇਲ ਖਾਂਦੀ ਹੈ।