ਲੜਾਈ-ਝਗੜਿਆਂ ਦੇ ਮਾਮਲਿਆਂ ’ਚ ਔਰਤਾਂ ਸਣੇ 7 ’ਤੇ ਪਰਚਾ
ਲੜਾਈ-ਝਗੜਿਆਂ ਦੇ ਮਾਮਲਿਆਂ ਵਿੱਚ ਔਰਤਾਂ ਸਮੇਤ 7 ’ਤੇ ਪਰਚਾ
Publish Date: Sat, 02 May 2026 05:32 PM (IST)
Updated Date: Sun, 03 May 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਜ਼ਿਲ੍ਹਾ ਬਠਿੰਡਾ ਦੇ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਵਿੱਚ ਪੁਲਿਸ ਨੇ ਲੜਾਈ-ਝਗੜੇ ਅਤੇ ਕੁੱਟਮਾਰ ਦੇ ਦੋ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਘਟਨਾਵਾਂ ਵਿੱਚ ਇੱਕ ਔਰਤ ਸਮੇਤ ਸੱਤ ਵਿਅਕਤੀਆਂ ਖਿਲਾਫ ਮੁਕਦਮੇ ਦਰਜ ਕੀਤੇ ਗਏ ਹਨ। ਵੇਰਵਿਆਂ ਅਨੁਸਾਰ ਥਾਣਾ ਨੇਹੀਆਂਵਾਲਾ ਵਿਖੇ ਪਿੰਡ ਬੁਰਜ ਮਹਿਮਾ ਦੇ ਰਹਿਣ ਵਾਲੇ ਕੁਲਵੰਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਪਿੰਡ ਦੇ ਹੀ ਦੋ ਵਿਅਕਤੀਆਂ, ਯੁੱਧਵੀਰ ਸਿੰਘ ਅਤੇ ਲਖਵੀਰ ਸਿੰਘ ਨੇ ਪੁਰਾਣੀ ਰੰਜਿਸ਼ ਤਹਿਤ ਉਸ 'ਤੇ ਹਮਲਾ ਕੀਤਾ। ਪੀੜਤ ਅਨੁਸਾਰ ਕਥਿਤ ਦੋਸ਼ੀਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ। ਪੀੜਤ ਦੀ ਸ਼ਿਕਾਇਤ ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਕ ਹੋਰ ਮਾਮਲਾ ਥਾਣਾ ਭਗਤਾ ਭਾਈ ਕਾ ਅਧੀਨ ਆਉਂਦੇ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਘਰੇਲੂ ਕਲੇਸ਼ ਨੇ ਹਿੰਸਕ ਰੂਪ ਧਾਰ ਲਿਆ। ਪੀੜਤ ਅਮਨਦੀਪ ਸਿੰਘ ਅਨੁਸਾਰ ਰੋਟੀ ਬਣਾਉਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਉਸ ਦੀ ਪਤਨੀ ਪਰਮਜੀਤ ਕੌਰ ਨੇ ਆਪਣੇ ਇੱਕ ਜਾਣਕਾਰ ਦਲਜੀਤ ਸਿੰਘ ਤੇ ਚਾਰ ਹੋਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਹੈ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ।