ਭਾਜਪਾ ਵੱਲੋਂ ਨਗਰ ਕੌਂਸਲ ਚੋਣਾਂ ਲਈ ਇੰਚਾਰਜ ਨਿਯੁਕਤ
ਭਾਜਪਾ ਵੱਲੋਂ ਨਗਰ ਕੌਂਸਲ ਚੋਣਾਂ ਲਈ ਇੰਚਾਰਜ ਨਿਯੁਕਤ
Publish Date: Sat, 02 May 2026 06:28 PM (IST)
Updated Date: Sun, 03 May 2026 04:12 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਭਵਿੱਖ ਦੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਹਾਈਕਮਾਂਡ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕੋਟ ਸ਼ਮੀਰ ਨਗਰ ਪੰਚਾਇਤ ਚੋਣਾਂ ਲਈ ਗੁਰਜੀਤ ਸਿੰਘ ਮਾਨ ਨੂੰ ਇੰਚਾਰਜ ਬਣਾਇਆ ਹੈ, ਜਦਕਿ ਕੋਟ ਫੱਤਾ ਨਗਰ ਪੰਚਾਇਤ ਲਈ ਆਸੂਤੋਸ਼ ਤਿਵਾਰੀ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਆਗੂਆਂ ਨੇ ਉਮੀਦ ਜਤਾਈ ਹੈ ਕਿ ਨਵੇਂ ਨਿਯੁਕਤ ਇੰਚਾਰਜ ਆਪਣੇ ਇਲਾਕਿਆਂ ਵਿੱਚ ਪਾਰਟੀ ਦੀ ਪਹੁੰਚ ਨੂੰ ਮਜ਼ਬੂਤ ਕਰਦੇ ਹੋਏ ਵਰਕਰਾਂ ਨੂੰ ਇਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਜਗਸੀਰ ਸਿੰਘ ਔਲਖ ਫੂਸ ਮੰਡੀ ਸਰਕਲ ਪ੍ਰਧਾਨ ਮੰਡਲ ਕੋਟ ਸ਼ਮੀਰ ਵੱਲੋਂ ਕਿਹਾ ਗਿਆ ਕਿ ਨਗਰ ਪੰਚਾਇਤ ਕੋਟ ਸ਼ਮੀਰ ਵਿੱਚ ਕੁੱਲ 13 ਵਾਰਡ ਹਨ ਅਤੇ ਭਾਜਪਾ ਵੱਲੋਂ ਸਾਰੇ ਵਾਰਡਾਂ ਵਿੱਚ ਚੋਣ ਲੜੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਉਤਰੇਗੀ ਅਤੇ ਵਧੀਆ ਨਤੀਜੇ ਹਾਸਲ ਕਰਨ ਲਈ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ।