ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿਧਾਇਕ ਦੇ ਦਫ਼ਤਰ ਅੱਗੇ ਧਰਨਾ
ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ
Publish Date: Sat, 02 May 2026 06:30 PM (IST)
Updated Date: Sun, 03 May 2026 04:12 AM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸ਼ਨਿੱਚਰਵਾਰ ਨੂੰ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦੇ ਸਾਹਮਣੇ ਬਲਾਕ ਪ੍ਰਧਾਨ ਲੀਲਾਵਤੀ ਬਠਿੰਡਾ ਅਤੇ ਅੰਮ੍ਰਿਤਪਾਲ ਕੌਰ ਬੱਲੂਆਣਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਬਠਿੰਡਾ ਨੇ ਮੰਗ ਕੀਤੀ ਕਿ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਨਵਾੜੀ ਵਰਕਰਾਂ, ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ। ਆਂਗਨਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਕੰਮ ਲੈਣ ਵਾਸਤੇ ਆਂਗਨਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਨਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਕਰਾਉਣੇ ਜਿਵੇਂ ਜਨਗਣਨਾ, ਆਰਥਿਕ ਸਰਵੇ, ਡਰੱਗ ਸਰਵੇ ਆਦਿ ਬੰਦ ਕੀਤੇ ਜਾਣ। ਆਂਗਣਵਾੜੀ ਕੇਂਦਰਾਂ ਦੇ ਵਿੱਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ, ਆਂਗਨਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਬੱਚੇ ਵਾਪਸ ਆਂਗਣਵਾੜੀ ਕੇਂਦਰਾਂ ਵਿੱਚ ਭੇਜੇ ਜਾਣ, ਐੱਨਜੀਓ ਨੂੰ ਦਿੱਤੇ ਬਲਾਕਾਂ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕ ਨੂੰ ਲਾਗੂ ਕੀਤਾ ਜਾਵੇ। ਇਸ ਧਰਨੇ ਨੂੰ ਦਰਸ਼ਨਾਂ ਕੌਰ ਬਠਿੰਡਾ, ਪਰਮਰਾਜ ਬਠਿੰਡਾ, ਸਤਵੀਰ ਕੌਰ ਬਠਿੰਡਾ, ਨਵਜੋਤ ਬਠਿੰਡਾ, ਗੁਰਵਿੰਦਰ ਕੌਰ ਬਠਿੰਡਾ,ਮਨਪ੍ਰੀਤ ਕੌਰ ਸਿਵੀਆ, ਰੇਖਾ ਰਾਣੀ ਗੋਨਿਆਣਾ ਕਲਾਂ, ਸੁਨੈਨਾ ਗੋਨਿਆਣਾ, ਰਾਜਵਿੰਦਰ ਕੌਰ ਬੁਲਾਡੇ ਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।