ਨਸ਼ਾ ਤਸਕਰੀ ਦੇ ਦੋਸ਼ ਹੇਠ 11 ਵਿਅਕਤੀਆਂ ’ਤੇ ਪਰਚੇ ਦਰਜ
ਨੋਟ: ਫਾਇਲ ਨੰਬਰ 22 ਨਾਲ ਇਹ ਫੋਟੋ ਲਾ ਦਿਓ ਜੀ....
Publish Date: Sun, 03 May 2026 03:31 PM (IST)
Updated Date: Mon, 04 May 2026 04:02 AM (IST)

ਦਸ ਵਿਅਕਤੀ ਗ੍ਰਿਫ਼ਤਾਰ, ਇਕ ਫ਼ਰਾਰ 428 ਗ੍ਰਾਮ ਹੈਰੋਇਨ ਬਰਾਮਦ ਦੀਪਕ ਸ਼ਰਮਾ, ਪੰਜਾਬੀ ਜਾਗਰਣ ਬਠਿੰਡਾ : ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੇ ਨਸ਼ਾ ਤਸਕਰਾ ਵਿਰੁੱਧ ਕਾਰਵਾਈ ਕਰਦਿਆਂ ਇਕ ਇਕ ਲੜਕੀ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਰਚੇ ਦਰਜ ਕੀਤੇ ਹਨ। ਜਦਕਿ ਇਕ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕਾਰਵਾਈ ਦੌਰਾਨ ਕੁੱਲ 428 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਕ ਮਾਮਲੇ ਵਿਚ ਵਿਅਕਤੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ’ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਸਹਾਇਤ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਿਸ ਪਾਰਟੀ ਜਲਬੀ ਚੌਕ ਨੇੜੇ ਪਹੁੰਚੀ ਤਾਂ ਉੱਥੇ ਮੌਜੂਦ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਟਾਲਾ ਵੱਟਣ ਲੱਗਾ। ਸ਼ੱਕ ਪੈਣ ’ਤੇ ਉਕਤ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 274 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਅਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕੀਤਾ ਗਿਆ ਹੈ ਮੁਲਜ਼ਮ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਪਿੰਡ ਖੰਬਾ ਵਾਸੀ ਮਨਦੀਪ ਸਿੰਘ ਵਜੋਂ ਹੋਈ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਦੇ ਸਬੰਧ ਵਿਚ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਮੰਦਰ ਸਿੰਘ ਨੇ ਦੱਸਿਆ ਕਿ ਬੇਅੰਤ ਨਗਰ ਵਾਸੀ ਪ੍ਰੇਮ ਕੁਮਾਰ ਨੂੰ ਰਿੰਗ ਰੋਡ ਬਰਨਾਲਾ ਤਲਵੰਡੀ ਬਾਈਪਾਸ ਤੋਂ ਕਾਬੂ ਕਰਕੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਦੇ ਸਹਾਇਕ ਥਾਣੇਦਾਰ ਨਵਯੂਗਦੀਪ ਸਿੰਘ ਨੇ ਦੱਸਿਆ ਕਿ ਪਰਸਰਾਮ ਨਗਰ ਵਾਸੀ ਕਿਰਨ ਨੂੰ ਬਹਿਮਣ ਪੁਲ ਕੋਲੋਂ ਕਾਬੂ ਕਰਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਕ ਹੋਰ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਪ੍ਰਤਾਪ ਨਗਰ ਵਾਸੀ ਰੋਹਿਤ ਕੁਮਾਰ ਨੂੰ ਜਨਤਾ ਨਗਰ ਵਿੱਚੋਂ ਗ੍ਰਿਫ਼ਤਾਰ ਕਰਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਥਾਣਾ ਸਦਰ ਬਠਿੰਡਾ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਕਲੂਰਾ ਵਾਲੀ ਫੈਕਟਰੀ ਇਲਾਕੇ ਦੇ ਰਹਿਣ ਵਾਲੇ ਜਗਸੀਰ ਸਿੰਘ ਨੂੰ ਗਰੋਥ ਸੈਂਟਰ ਇਲਾਕੇ ਤੋਂ ਕਾਬੂ ਕਰਕੇ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਹੌਲਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਜੀਤ ਸਿੰਘ ਵਾਸੀ ਬੀੜ ਤਲਾਬ ਨੂੰ ਬੱਲੂਆਣਾ ਵਿੱਚੋਂ ਗ੍ਰਿਫ਼ਤਾਰ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਨਥਾਣਾ ਦੇ ਸਬ ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਵਾਸੀ ਭੁੱਚੋ ਕਲਾਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਉਸ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਥਾਣਾ ਫੂਲ ਦੇ ਸਬ ਇੰਸਪੈਕਟਰ ਅੰਮ੍ਰਿਤ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਤੁੰਗਵਾਲੀ ਵਾਸੀ ਵਰਿੰਦਰ ਸਿੰਘ ਨੂੰ ਫੂਲ ਟਾਊਨ ’ਚੋਂ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ । ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਲਹਿਰਾ ਸੌਦਾ ਵਾਸੀ ਅਰਮਾਨਦੀਪ ਸਿੰਘ ਨੂੰ ਰਾਮਪੁਰਾ ਮੰਡੀ ਵਿੱਚੋਂ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਬਾਲਿਆਂਵਾਲੀ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਮੰਡੀ ਕਲਾਂ ਵਾਸੀ ਬੇਅੰਤ ਸਿੰਘ ਅਤੇ ਅਮਰੀਕ ਸਿੰਘ ਖਿਲਾਫ ਨਸ਼ਾ ਤਸਕਰੀ ਦਾ ਪਰਚਾ ਦਰਜ ਕੀਤਾ ਗਿਆ। ਮੁਲਜ਼ਮ ਕਥਿਤ ਦੋਸ਼ੀ ਬੇਅੰਤ ਸਿੰਘ ਨੂੰ ਗ੍ਰਿਫਤਾਰ ਕਰਕੇ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜਦਕਿ ਦੂਜੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।