ਜ਼ਿਲ੍ਹਾ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ ਬਨਣ ’ਤੇ ਲੱਖਾ ਮਹਿਮਾ ਦਾ ਸਨਮਾਨ
ਜ਼ਿਲ੍ਹਾ ਕਾਂਗਰਸ ਦਾ ਸੀਨੀਅਰ
Publish Date: Sun, 03 May 2026 04:28 PM (IST)
Updated Date: Mon, 04 May 2026 04:05 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਜ਼ਿਲ੍ਹਾ ਕਾਂਗਰਸ ਦਿਹਾਤੀ ਵਿੱਚ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਲਖਵਿੰਦਰ ਸਿੰਘ ਲੱਖਾ ਮਹਿਮਾ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਮੌਕੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਇਕ ਸਨਮਾਨ ਸਮਾਰੋਹ ਕੀਤਾ ਗਿਆ। ਸਮਾਰੋਹ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਰਹੇ, ਜਿਨ੍ਹਾਂ ਵੱਲੋਂ ਲਖਵਿੰਦਰ ਸਿੰਘ ਲੱਖਾ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਲਖਵਿੰਦਰ ਸਿੰਘ ਲੱਖਾ ਪਾਰਟੀ ਦੇ ਨਿਸ਼ਠਾਵਾਨ ਅਤੇ ਮਿਹਨਤੀ ਵਰਕਰ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੱਖਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਜ਼ਿਲ੍ਹਾ ਪੱਧਰ ‘ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਇਸ ਮੌਕੇ ਲਖਵਿੰਦਰ ਸਿੰਘ ਲੱਖਾ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ’ਚ ਜਾ ਕੇ ਵਰਕਰਾਂ ਨੂੰ ਇਕੱਠਾ ਕਰਨਗੇ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਜ਼ੋਰ ਲਗਾਇਆ ਜਾਵੇਗਾ। ਉਨ੍ਹਾਂ ਨੇ ਆਖਿਆ ਕਿ ਮੌਜੂਦਾ ਸਮੇਂ ਵਿੱਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇ ਮਸਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਾਂਗਰਸ ਪਾਰਟੀ ਹੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰ ਸਕਦੀ ਹੈ। ਲੱਖਾ ਨੇ ਕਿਹਾ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਰਹਿਣਗੇ। ਇਸ ਮੌਕੇ ਬਲਾਕ ਪ੍ਰਧਾਨ ਸੁਖਦੀਪ ਸਿੰਘ ਮੌੜ, ਸੁਰਜੀਤ ਸਿੰਘ ਰਾਮਪੁਰਾ, ਕ੍ਰਿਸ਼ਨ ਸਿੰਘ ਤਲਵੰਡੀ ਸਾਬੋ, ਦਰਸ਼ਨ ਸਿੰਘ ਰਾਮਾ, ਗੁਰਚਰਨ ਸਿੰਘ ਫੂਲ ਅੰਗਰੇਜ਼ ਸਿੰਘ ਭਗਤਾ, ਭੋਲਾ ਸਿੰਘ ਨਥਾਣਾ, ਸੰਦੀਪ ਸਿੰਘ ਗੋਨਿਆਣਾ, ਪਰਮਿੰਦਰ ਸਰਨੀ ਬਠਿੰਡਾ ਦਿਹਾਤੀ, ਹਰਦੀਪ ਸਿੰਘ ਮੁਹਾਲਾ ਸੰਗਤ, ਪ੍ਰਗਟ ਸਿੰਘ ਤੁੰਗਵਾਲੀ , ਬਲਤੇਜ ਸਿੰਘ ਜਗ੍ਹਾ ਸਰਪੰਚ, ਰਾਜਾ ਸਿੰਘ ਚੁੱਘੇ, ਮੰਗਾ ਸਿੰਘ ਸਰਪੰਚ, ਗੁਰਪਿਆਰ ਅਬਲੂ, ਸੁਖਵੰਤ ਸਿੰਘ ਅਤੇ ਮਨਜੀਤ ਸਿੰਘ ਕੋਟਫੱਤਾ ਹਾਜ਼ਰ ਸਨ।