ਮਨੋਜ ਦੁੱਗਲ ਦੀ ਯਾਦ ‘ਚ ਲਾਇਆ ਖ਼ੂਨਦਾਨ ਕੈਂਪ
ਮਨੋਜ ਦੁੱਗਲ ਦੀ ਯਾਦ ‘ਚ ਲਾਇਆ ਖੂਨਦਾਨ ਕੈਂਪ
Publish Date: Sun, 03 May 2026 05:08 PM (IST)
Updated Date: Mon, 04 May 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ ਵੱਲੋਂ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਗੋਨਿਆਣਾ, ਮਨੋਜ ਦੁੱਗਲ ਮੂਨਾ ਦੀ ਯਾਦ ਨੂੰ ਸਮਰਪਿਤ ਚੌਥਾ ਖੂਨ ਦਾਨ ਕੈਂਪ ਲਾਇਆ ਗਿਆ। ਇਹ ਕੈਂਪ ਪ੍ਰੈਗਮਾ ਮੈਡੀਕਲ ਇੰਸਟੀਚਿਊਟ ਡੱਬਵਾਲੀ ਰੋਡ, ਬਠਿੰਡਾ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦੌਰਾਨ ਸਮਾਜ ਸੇਵੀਆਂ ਅਤੇ ਨੌਜਵਾਨਾਂ ਵੱਲੋਂ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਕੁੱਲ 31 ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇ ਮਨੋਜ ਦੁੱਗਲ ਦੇ ਭਰਾ ਅਤੇ ਕੌਂਸਲਰ ਸੰਦੀਪ ਕੁਮਾਰ ਬੋਨਾ ਨੇ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਬਹੁਤ ਕੀਮਤੀ ਹੁੰਦੀ ਹੈ ਅਤੇ ਸਾਡੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਯਤਨ ਕਈ ਕੀਮਤੀ ਜ਼ਿੰਦਗੀਆਂ ਬਚਾਉਣ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੂਨ ਦਾਨ ਵਰਗੇ ਮਹਾਨ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ, ਤਾਂ ਜੋ ਜ਼ਰੂਰਤਮੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕੇ।