ਕੋਟਫੱਤਾ ਨਗਰ ਕੌਂਸਲ ਚੋਣਾਂ ਲਈ ਸਰਗਰਮੀ ਸ਼ੁਰੂ
ਕੋਟਫੱਤਾ ਨਗਰ ਕੌਂਸਲ ਚੋਣਾਂ ਲਈ ਸਰਗਰਮੀਆਂ ਸ਼ੁਰੂ
Publish Date: Mon, 04 May 2026 04:19 PM (IST)
Updated Date: Tue, 05 May 2026 04:03 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸਰਗਰਮੀਆਂ ’ਚ ਤੇਜ਼ੀ ਲਿਆਉਂਦੇ ਹੋਏ ਅੱਜ ਪਿੰਡ ਕੋਟਸ਼ਮੀਰ ’ਚ ਇਕ ਅਹਿਮ ਮੀਟਿੰਗ ਕੀਤੀ। ਇਹ ਮੀਟਿੰਗ ਕੋਟਸ਼ਮੀਰ ਦੇ ਨਵੇਂ ਨਿਯੁਕਤ ਇੰਚਾਰਜ ਗੁਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਆਉਣ ਵਾਲੀਆਂ ਚੋਣਾਂ ਲਈ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ। ਪਾਰਟੀ ਦੀ ਮਜ਼ਬੂਤੀ, ਵਰਕਰਾਂ ਦੀ ਭੂਮਿਕਾ ਤੇ ਹਰ ਵਾਰਡ ਵਿਚ ਚੋਣ ਮੁਹਿੰਮ ਨੂੰ ਕਿਵੇਂ ਤੇਜ਼ ਕੀਤਾ ਜਾਵੇ, ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰਜੀਤ ਸਿੰਘ ਮਾਨ ਨੇ ਆਗੂਆ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਬਲਜਿੰਦਰ ਸਿੰਘ ਮੀਤ ਪ੍ਰਧਾਨ, ਸਤਪਾਲ ਸਿੰਘ , ਸਰਕਲ ਪ੍ਰਧਾਨ ਜਗਸੀਰ ਸਿੰਘ ਔਲਖ, ਸਰਕਲ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ, ਸਰਜੀਤ ਸਿੰਘ ਸਮੇਤ ਹੋਰ ਕਈ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।