ਪੁਲੀ ਢਾਹੁਣ ਦੇ ਦੋਸ਼ ਹੇਠ ਕੇਸ ਦਰਜ
ਪੁਲੀ ਢਾਹੁਣ ਦੇ ਦੋਸ਼ ਹੇਠ ਕੇਸ ਦਰਜ
Publish Date: Mon, 04 May 2026 04:52 PM (IST)
Updated Date: Tue, 05 May 2026 04:05 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਸਿਰੀਏਵਾਲਾ ਵਿੱਚ ਇੱਕ ਪੁਲੀ ਢਾਹ ਕੇ ਸਰਕਾਰੀ ਸਮਾਨ ਖੁਰਦ-ਬੁਰਦ ਕਰਨ ਅਤੇ ਗਾਲੀ-ਗਲੌਚ ਕਰਨ ਦੇ ਦੋਸ਼ਾਂ ਹੇਠ ਇੱਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਹ ਕਾਰਵਾਈ ਪਿੰਡ ਦੀ ਮਹਿਲਾ ਸਰਪੰਚ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਅਮਲ ਵਿੱਚ ਲਿਆਂਦੀ ਗਈ ਹੈ। ਪਿੰਡ ਸਿਰੀਏਵਾਲਾ ਦੀ ਮਹਿਲਾ ਸਰਪੰਚ ਹਰਜਿੰਦਰ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਲੰਘੀ 10 ਫਰਵਰੀ ਨੂੰ ਨੱਥਾ ਸਿੰਘ ਨੇ ਪਿੰਡ ਵਿੱਚ ਬਣੀ ਪੁਲੀ ਨੂੰ ਢਾਹ ਦਿੱਤਾ ਅਤੇ ਉੱਥੇ ਪਏ ਸਮਾਨ ਨੂੰ ਖੁਰਦ-ਬੁਰਦ ਕਰ ਦਿੱਤਾ। ਸ਼ਿਕਾਇਤਕਰਤਾ ਅਨੁਸਾਰ ਜਦੋਂ ਇਸ ਸਬੰਧੀ ਗੱਲ ਕੀਤੀ ਗਈ ਤਾਂ ਉਕਤ ਵਿਅਕਤੀ ਨੇ ਗਾਲੀ-ਗਲੋਚ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ 'ਤੇ ਨੱਥਾ ਸਿੰਘ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।