ਮਾਂ-ਪੁੱਤ ਦੀ ਕੁੱਟਮਾਰ, 6 ਜਣਿਆਂ ਖ਼ਿਲਾਫ਼ ਕੇਸ ਦਰਜ
ਮਾਂ-ਪੁੱਤ ਦੀ ਕੁੱਟਮਾਰ; 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Mon, 04 May 2026 05:04 PM (IST)
Updated Date: Tue, 05 May 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਦੇ ਅਧੀਨ ਆਉਂਦੇ ਪਿੰਡ ਸੰਗਤ ਕੋਠੇ ਵਿਖੇ ਮਾਂ-ਪੁੱਤ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਔਰਤ ਦੀ ਸ਼ਿਕਾਇਤ ਤੇ 6 ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ ਅਤੇ ਤਿੰਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਵਾਸੀ ਸੰਗਤ ਕੋਠੇ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਲੰਘੀ 2 ਮਈ ਨੂੰ ਅੰਗਰੇਜ ਸਿੰਘ, ਉਸਦੇ ਲੜਕੇ ਮਨੀ ਅਤੇ ਚਿੜੀਮਾਰ, ਲਾਲੋਆ, ਬੱਗੀ ਅਤੇ ਅਰਸ਼ਦੀਪ ਸਿੰਘ ਨੇ ਤਿੰਨ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸਦੀ ਅਤੇ ਉਸਦੇ ਲੜਕੇ ਦੀ ਕੁੱਟਮਾਰ ਕੀਤੀ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ਤੇ ਕਥਿਤ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਹਾਲੇ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।