ਨਗਰ ਕੌਂਸਲ ਚੋਣਾਂ ਸਬੰਧੀ ਕਾਂਗਰਸ ਹਰ ਵਾਰਡਾਂ ’ਚ ਉਮੀਦਵਾਰ ਕਰੇਗੀ ਖ਼ੜ੍ਹੇ : ਸਿੱਧੂ
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਕਾਂਗਰਸ ਸਾਰੇ ਵਾਰਡਾਂ ਵਿੱਚ ਉਮੀਦਵਾਰ ਕਰੇਗੀ ਖ਼ੜ੍ਹੇ :- ਜੀਤਮਹਿੰਦਰ ਸਿੱਧੂ
Publish Date: Mon, 04 May 2026 06:22 PM (IST)
Updated Date: Tue, 05 May 2026 04:11 AM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ
ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਭਾਵੇਂ ਅਜੇ ਨਗਰ ਕੌਂਸਲ ਚੋਣਾਂ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ, ਪਰ ਵੱਖ-ਵੱਖ ਸਿਆਸੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰਨ ਲਈ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਵਰਕਰਾਂ ਨੂੰ ਲਾਮਬੰਦ ਕਰਦੇ ਹੋਏ ਚੋਣ ਮੈਦਾਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੌੜ ਨਗਰ ਕੌਂਸਲ ਦੀਆਂ ਚੋਣਾਂ ਲਈ ਮੌੜ ਵਿੱਚ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੀ ਅਗਵਾਈ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਨੇ ਕੀਤੀ। ਸਥਾਨਕ ਲੀਡਰਸ਼ਿਪ ਨਾਲ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੀਤਮਹਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਵੱਲੋਂ ਵਾਰਡ ਪੱਧਰ 'ਤੇ ਮਜ਼ਬੂਤ ਉਮੀਦਵਾਰ ਚੁਣਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਕੋਈ ਵੀ ਪਾਰਟੀ ਵਰਕਰ ਜੋ ਲੋਕਾਂ ਦੀ ਸੇਵਾ ਲਈ ਤਤਪਰ ਹੋਵੇ, ਉਹ ਆਪਣੀ ਅਰਜ਼ੀ ਦੇ ਸਕਦਾ ਹੈ। ਪ੍ਰਾਪਤ ਅਰਜ਼ੀਆਂ ਦੇ ਮੁਲਾਂਕਣ ਤੋਂ ਬਾਅਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘ਆਪ’ ਨੇ ਇੱਕ ਰੁਪਈਆ ਵੀ ਵਿਕਾਸ ਕਾਰਜਾਂ ਤੇ ਨਹੀਂ ਲਗਾਇਆ ਜਿਸ ਕਾਰਨ ਮੌੜ ਨਗਰ ਕੌਂਸਲ ਦੇ ਨਿਵਾਸੀ ਸੀਵਰੇਜ, ਪੀਣ ਵਾਲੇ ਪਾਣੀ ਵਰਗੀਆਂ ਮੁਢਲੀਆਂ ਲੋੜਾਂ ਤੋਂ ਵੀ ਵਾਂਝੇ ਰਹੇ ਹਨ। ਲੋਕ ਹੁਣ ‘ਆਪ’ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੇ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਪੂਰੀ ਪਾਰਦਰਸ਼ਤਾ ਨਾਲ ਵਰਤਿਆ ਜਾਵੇਗਾ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਨਿੱਤਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ, ਰਜੇਸ਼ ਜੈਨ ਸਾਬਕਾ ਪ੍ਰਧਾਨ ਨਗਰ ਕੌਂਸਲ ਮੌੜ, ਕੁਲਵਿੰਦਰ ਸਿੰਘ ਮਾਨ, ਲਖਬੀਰ ਸਿੰਘ ਨਾਜੀ, ਬਲਕਾਰ ਸਿੰਘ ਮੌੜ, ਡਾਕਟਰ ਸੱਤਪਾਲ, ਸੰਦੀਪ ਕੁਮਾਰ ਕਾਕਾ, ਵਿਜੇ ਕੁਮਾਰ, ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।