‘ਆਪ’ ਦਾ ਬਲਾਕ ਪ੍ਰਧਾਨ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
ਆਮ ਆਦਮੀ ਪਾਰਟੀ ਦਾ ਬਲਾਕ ਪ੍ਰਧਾਨ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ
Publish Date: Mon, 04 May 2026 06:52 PM (IST)
Updated Date: Tue, 05 May 2026 04:12 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ’ਚ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਰਿਟਾਇਰਡ ਤਹਿਸੀਲਦਾਰ ਮਹਿੰਦਰ ਸਿੰਘ ਸਿੱਧੂ ਆਪਣੇ ਕਰੀਬ ਦੋ ਦਰਜਨ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹੋਰ ਲੋਕ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਹੁਦਿਆਂ ਤੋਂ ਰਿਟਾਇਰਡ ਹਨ। ਅਜੀਤ ਰੋਡ 'ਤੇ ਪ੍ਰੋਗਰਾਮ ਵਿੱਚ ਭਾਜਪਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਸਭ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਜਾਬ ਸਟੇਟ ਮਿਨਿਸਟਰੀਅਲ ਸਟਾਫ ਯੂਨੀਅਨ ਤੇ ਸੇਵਾਮੁਕਤ ਪੈਨਸ਼ਨਰਜ਼ ਯੂਨੀਅਨ ਦੇ ਮੁੱਖ ਸਲਾਹਕਾਰ ਗੁਰਦੇਵ ਸਿੰਘ ਕੋਟ ਫੱਤਾ ਦੇ ਇਲਾਵਾ ਰਿਟਾਇਰਡ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ, ਜਗਦੀਪ ਸਿੰਘ, ਜਵਾਹਰ ਲਾਲ ਰੂਪਾਲ, ਮਲਕੀਤ ਸਿੰਘ ਖਾਲਸਾ, ਅਵਤਾਰ ਸਿੰਘ, ਅਮਨਦੀਪ ਸਿੰਘ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ, ਮਨਪ੍ਰੀਤ ਸਿੰਘ, ਗੁਰੂਪ੍ਰਸਾਦ ਬਾਂਸਲ, ਸ਼ਮਸ਼ੇਰ ਸਿੰਘ ਸਿੱਧੂ, ਸਤਨਾਮ ਸਿੰਘ, ਸੁਰੇਂਦਰ ਕੁਮਾਰ ਸ਼ਰਮਾ, ਪਵਨ ਕੁਮਾਰ ਸ਼ਰਮਾ, ਦੇਸ਼ਬੰਧੂ, ਗੁਰਚਰਨ ਸਿੰਘ, ਸਤੀਸ਼ ਕੁਮਾਰ, ਡਾ. ਘੁੱਕਰ ਸਿੰਘ, ਸੁਰਿਂਦਰ ਨਈਅਰ ਸਮੇਤ ਹੋਰ ਵੀ ਕਈ ਸ਼ਾਮਲ ਹਨ। ਇਹ ਸਾਰੇ ਲੋਕ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਹੁਦਿਆਂ ਤੋਂ ਰਿਟਾਇਰਡ ਹਨ। ਪ੍ਰੋਗਰਾਮ ਦੌਰਾਨ ਸਰੂਪ ਸਿੰਗਲਾ ਤੋਂ ਇਲਾਵਾ ਸੀਨੀਅਰ ਭਾਜਪਾ ਨੇਤਾ ਐਡਵੋਕੇਟ ਮੋਹਨ ਲਾਲ ਗਰਗ, ਐਡਵੋਕੇਟ ਅਸ਼ੋਕ ਭਾਰਤੀ, ਸ਼ਾਮ ਲਾਲ ਬਾਂਸਲ, ਵਿਜੇ ਸਿੰਗਲਾ ਆਦਿ ਨੇ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯੋਗ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ 'ਤੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਵ ਦੀ ਲਹਿਰ ਚੱਲ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਨੇਤਾ ਤੇ ਆਮ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਵਿੱਚ ਭਾਜਪਾ ਦੀ ਅਗਵਾਈ ਵਿੱਚ ਬਦਲਾਅ ਤੈਅ ਹੈ।