54 ਗ੍ਰਾਮ ਹੈਰੋਇਨ ਸਣੇ 7 ਵਿਅਕਤੀ ਕਾਬੂ
54 ਗ੍ਰਾਮ ਹੈਰੋਇਨ ਸਮੇਤ 7 ਵਿਅਕਤੀ ਗ੍ਰਿਫਤਾਰ
Publish Date: Tue, 05 May 2026 04:32 PM (IST)
Updated Date: Wed, 06 May 2026 04:03 AM (IST)

ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਹੈਰੋਇਨ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਇਨ੍ਹਾਂ ਮੁਲਜਮਾਂ ਕੋਲੋਂ ਪੁਲਿਸ ਨੇ 54.6 ਗ੍ਰਾਮ ਹੈਰੋਇਨ ਅਤੇ 52 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਨਰੂਆਣਾ ਰੋਡ ਨੇੜੇ ਅੰਡਰਬ੍ਰਿਜ ਕੋਲ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 52 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਜਿਸ ਦੀ ਪਛਾਣ ਰਿੰਕੂ ਕੁਮਾਰ ਵਾਸੀ ਬੰਗੀ ਨਗਰ ਨੇੜੇ ਦਿੱਲੀ ਫਾਟਕ ਬਠਿੰਡਾ ਵਜੋਂ ਹੋਈ ਹੈ। ਇਸੇ ਥਾਣੇ ਦੀ ਪੁਲਿਸ ਨੇ ਸਰਹੰਦ ਨਹਿਰ ਬਹਿਮਣ ਦੀਵਾਨਾ ਪੁਲ ਨੇੜੇ ਨਾਕੇਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਕਮਲ ਗਰਗ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 32 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਗੋਨਿਆਣਾ ਮੰਡੀ ਵਿਚ ਛਾਪੇਮਾਰੀ ਕਰਦਿਆਂ ਸਰਬਜੀਤ ਕੌਰ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜਦੋਂਕਿ ਇਸੇ ਥਾਣੇ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਭੋਖੜਾ ਵਿਚ ਛਾਪੇਮਾਰੀ ਕਰਦਿਆਂ ਰਾਜਵਿੰਦਰ ਸਿੰਘ ਵਾਸੀ ਸਿੰਘਪੁਰਾ ਬਸਤੀ ਭੋਖੜਾ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਦਿਆਲਪੁਰਾ ਭਾਈਕਾ ਤੋਂ ਬਹਾਦਰ ਸਿੰਘ ਵਾਸੀ ਸੁਰਜੀਤਪੁਰਾ ਝੁੱਗੀਆਂ ਨੂੰ 1. 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਸੁਖਜਿੰਦਰ ਸਿੰਘ ਵਾਸੀ ਬੈਕ ਸਾਈਡ ਸਰਕਾਰੀ ਸਕੂਲ ਨੂੰ 3.6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜਦੋਂਕਿ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਨਰ ਸਿੰਘ ਕਾਲੋਨੀ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸਦੀ ਪਛਾਣ ਜਗਨੰਦਨ ਸਿੰਘ ਵਾਸੀ ਪਿੰਡ ਫਰੀਦਕੋਟ ਕੋਟਲੀ ਵਜੋਂ ਹੋਈ ਹੈ।