ਮਕਾਨ ’ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਵਾਲਾ ਨਾਮਜ਼ਦ
ਮਕਾਨ ਵਿੱਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲਾ ਨਾਮਜਦ
Publish Date: Tue, 05 May 2026 04:40 PM (IST)
Updated Date: Wed, 06 May 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਇਕ ਘਰ ਵਿੱਚੋਂ ਹਜ਼ਾਰਾਂ ਰੁਪਏ ਦੀ ਨਕਦੀ, ਯੂਐੱਸਏ ਡਾਲਰ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਗੁਰਮੀਤ ਸਿੰਘ ਵਾਸੀ ਸਿਲਵਰ ਸਿਟੀ ਕਲੋਨੀ ਮਾਨਸਾ ਰੋਡ ਬਠਿੰਡਾ ਨੇ ਦੱਸਿਆ ਕਿ ਸੁਰਜੀਤ ਸਿੰਘ ਬਰਾੜ ਵਾਸੀ ਬਾਬਾ ਦੀਪ ਸਿੰਘ ਨਗਰ ਬਠਿੰਡਾ ਆਪਣੇ ਅਣਪਛਾਤੇ ਵਿਅਕਤੀ ਨਾਲ ਉਸਦੇ ਘਰ ਦਾਖਲ ਹੋਇਆ ਤੇ ਅਲਮਾਰੀ ਦਾ ਜਿੰਦਰਾ ਤੋੜ ਕੇ ਉਸ ਵਿੱਚੋਂ 10 ਹਜ਼ਾਰ ਰੁਪਏ ਭਾਰਤੀ ਕਰੰਸੀ ਨੋਟ, 1505 ਯੂਐੱਸਏ ਡਾਲਰ ਤੇ 12 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮੁਲਜਮਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।