ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ’ਚ 10 ਖ਼ਿਲਾਫ਼ ਕੇਸ
ਜਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਵਿਚ 10 ਖਿਲਾਫ ਕੇਸ ਦਰਜ
Publish Date: Tue, 05 May 2026 04:42 PM (IST)
Updated Date: Wed, 06 May 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 10 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੰਗਤ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਲੀਲਾ ਚੌਹਾਨ ਵਾਸੀ ਚੰਡੀਗੜ੍ਹ ਨੇ ਦੱਸਿਆ ਕਿ ਉਸ ਦੀ ਜ਼ਮੀਨ ਪਿੰਡ ਪਥਰਾਲਾ ਦੀ ਹਦੂਦ ਵਿਚ ਪੈਂਦੀ ਹੈ। ਪੀੜਤ ਨੇ ਦੱਸਿਆ ਕਿ ਮਲਕੀਤ ਸਿੰਘ, ਸੁਰਜੀਤ ਸਿੰਘ, ਗੁਰਨਾਮ ਸਿੰਘ, ਅੰਗਰੇਜ ਸਿੰਘ, ਗੁਰਤੇਜ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਾਸੀਆਨ ਪਿੰਡ ਪਥਰਾਲਾ ਨੇ ਆਪਣੇ ਤਿੰਨ ਅਣਪਛਾਤੇ ਸਾਥੀਆਂ ਸਮੇਤ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ ਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।