ਨੈਸ਼ਨਲ ਟੀਬੀ ਅਲੀਮੀਨੇਸ਼ਨ ਸੌ ਦਿਨਾ ਮੁਹਿੰਮ ਤਹਿਤ ਲਾਇਆ ਕੈਂਪ
ਨੈਸ਼ਨਲ ਟੀਬੀ ਅਲੀਮੀਨੇਸ਼ਨ 100 ਦਿਨਾਂ ਮੁਹਿੰਮ ਤਹਿਤ ਕੈਂਪ ਲਾਇਆ
Publish Date: Tue, 05 May 2026 04:58 PM (IST)
Updated Date: Wed, 06 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਨੈਸ਼ਨਲ ਟੀਬੀ ਅਲੀਮੀਨੇਸ਼ਨ ਪ੍ਰੋਗਰਾਮ ਅਧੀਨ ਚੱਲ ਰਹੀ 100 ਦਿਨਾਂ ਮੁਹਿੰਮ ਤਹਿਤ ਅੱਜ ਇਕ ਵਿਸ਼ੇਸ਼ ਟੀਬੀ ਜਾਂਚ ਅਤੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਟੀਬੀ ਬਿਮਾਰੀ ਦੀ ਸਮੇਂ ਸਿਰ ਪਛਾਣ, ਮੁਫ਼ਤ ਜਾਂਚ ਤੇ ਇਲਾਜ ਦੇ ਨਾਲ-ਨਾਲ ਲੋਕਾਂ ’ਚ ਜਾਗਰੂਕਤਾ ਫੈਲਾਉਣਾ ਹੈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਨੈਸ਼ਨਲ ਟੀਬੀ ਅਲੀਮੀਨੇਸ਼ਨ ਪ੍ਰੋਗਰਾਮ ਅਧੀਨ ਚੱਲ ਰਹੀ 100 ਦਿਨਾਂ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਬਿਮਾਰੀ ਦੀ ਸਮੇਂ ਸਿਰ ਪਛਾਣ ਤੇ ਪੂਰਾ ਇਲਾਜ ਯਕੀਨੀ ਬਣਾਉਣਾ ਹੈ। ਸਿਹਤ ਵਿਭਾਗ ਵੱਲੋਂ ਘਰ-ਘਰ ਸਕ੍ਰੀਨਿੰਗ, ਵਿਸ਼ੇਸ਼ ਕੈਂਪਾਂ ਰਾਹੀਂ ਲੋਕਾਂ ਤਕ ਪਹੁੰਚ ਬਣਾਈ ਜਾ ਰਹੀ ਹੈ, ਤਾਂ ਜੋ ਟੀਬੀ ਦੇ ਹਰ ਮਰੀਜ਼ ਦੀ ਪਛਾਣ ਕਰਕੇ ਉਸਨੂੰ ਤੁਰੰਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੀਬੀ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ’ਚ ਜਾਂਚ ਕਰਵਾਈ ਜਾਵੇ ਤੇ ਇਲਾਜ ਅਧੂਰਾ ਨਾ ਛੱਡਿਆ ਜਾਵੇ।