ਸਿਹਤ ਸੁਪਰਵਾਈਜ਼ਰਾਂ ਦੀ ਹੋਈ ਮਹੀਨਾਵਾਰ ਮੀਟਿੰਗ
ਹੈਲਥ ਸੁਪਰਵਾਇਜਰਾਂ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Tue, 05 May 2026 05:00 PM (IST)
Updated Date: Wed, 06 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਿਵਲ ਸਰਜਨ ਦਫ਼ਤਰ ਵਿਖੇ ਹੈਲਥ ਸੁਪਰਵਾਇਜਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ, ਜਿਸ ਵਿਚ ਖਾਸ ਤੌਰ ‘ਤੇ ਵੇਕਟਰ ਬੌਰਨ ਬਿਮਾਰੀਆਂ (ਡੇਂਗੂ, ਮਲੇਰੀਆ), ਹੈਪੇਟਾਇਟਿਸ, ਸਫ਼ਾਈ ਮੁਹਿੰਮਾਂ ‘ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਫੀਲਡ ਵਿੱਚ ਆ ਰਹੀਆਂ ਮੁਸ਼ਕਲਾਂ ਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਜਿਲ੍ਹਾ ਵਾਸੀਆਂ ਨੂੰ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ ਤੇ ਚਿਕਨਗੁਨਿਆ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹ ਬਿਮਾਰੀਆਂ ਮੱਛਰਾਂ ਦੇ ਕਟਣ ਨਾਲ ਫੈਲਦੀਆਂ ਹਨ ਤੇ ਸਾਵਧਾਨੀਆਂ ਅਪਣਾਕੇ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਵੱਲੋਂ ਹੈਲਥ ਸੁਪਰਵਾਇਜਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰਾਂ ’ਚ ਪਾਣੀ ਦੇ ਸੈਂਪਲ ਭਰੇ ਜਾਣ ਅਤੇ ਡੇਂਗੂ, ਹੈਪੇਟਾਇਟਿਸ ਬੀ ਤੇ ਸੀ ਦੀ ਸਮੇਂ ਸਿਰ ਜਾਂਚ ਅਤੇ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਘਰ-ਘਰ ਸਰਵੇ ਅਤੇ ਲੋਕਾਂ ਨੂੰ ਸਫ਼ਾਈ ਅਤੇ ਪਾਣੀ ਖੜ੍ਹਾ ਨਾ ਹੋਣ ਦੇ ਪ੍ਰਤੀ ਜਾਗਰੂਕ ਕਰਨ।