ਡਾਕਟਰ ਸਾਥੀਆਂ ਦੀਆਂ ਸਮੱਸਿਆਵਾਂ ’ਤੇ ਕੀਤੀ ਚਰਚਾ
ਡਾਕਟਰ ਸਾਥੀਆਂ ਨੂੰ ਆ ਰਹੀਆ ਸਮੱਸਿਆਵਾਂ ’ਤੇ ਚਰਚਾ ਕੀਤੀ
Publish Date: Tue, 05 May 2026 05:06 PM (IST)
Updated Date: Wed, 06 May 2026 04:06 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਸਹਿਰ ਵਿਖੇ ਬਲਾਕ ਪ੍ਰਧਾਨ ਡਾ. ਨਿਰਭੈ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਬਲਾਕ ਪ੍ਰਧਾਨ ਡਾ. ਨਿਰਭੈ ਸਿੰਘ ਭਗਤਾ, ਡਾ. ਭੁਪਿੰਦਰ ਸਿੰਘ ਗੁਰੂਸਰ ਜ਼ਿਲ੍ਹਾ ਕੈਸ਼ੀਅਰ ਅਤੇ ਜਰਨਲ ਸਕੱਤਰ ਜਗਤਾਰ ਸਿੰਘ ਬਾਜਵਾ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਡਾ. ਸੁਖਜਿੰਦਰ ਸਿੰਘ ਕੋਠਾ ਗੁਰੂ ਨੇ ਨਿਭਾਈ। ਮੀਟਿੰਗ ਵਿਚ ਖਾਲਸਾ ਮਿਸ਼ਨ ਹਸਪਤਾਲ ਤੋਂ ਡਾ. ਹਰਵਿੰਦਰ ਸਿੰਘ ਅਤੇ ਡਾ. ਐੱਮਕੇ ਬਾਂਸਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਡਾਕਟਰ ਸਾਥੀਆਂ ਨੂੰ ਹਸਪਤਾਲ ਬਾਰੇ ਜਾਣਕਾਰੀ ਦਿੱਤੀ। ਇਸ ਮੀਟਿੰਗ ਦੌਰਾਨ ਬੁਲਾਰਿਆਂ ਨੇ ਡਾਕਟਰ ਸਾਥੀਆਂ ਨੂੰ ਆ ਰਹੀਆ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਜਲਦ ਹੱਲ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਐਸ਼ੋਸੀਏਸਨ ਆਗੂਆਂ ਨੇ ਆਪਣੇ ਡਾਕਟਰ ਸਾਥੀਆਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿਚ ਵੀ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦੇ ਸਮਾਜ ਵਿਚ ਵੱਧ ਰਹੀਆਂ ਸਮਾਜਿਕ ਬੁਰਾਈਆਂ ’ਤੇ ਡੂੰਘੀ ਚਿੰਤਾ ਕੀਤੀ। ਬਲਾਕ ਦੇ ਸਰਗਰਮ ਆਗੂ ਡਾ. ਬਲਜੀਤ ਸਿੰਘ ਕਲਿਆਣ ਦੀ ਹੋਈ ਅਚਾਨਕ ਮੌਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਯੂਨੀਅਨ ਵੱਲੋਂ ਸਾਥੀ ਦੇ ਭੋਗ ’ਤੇ ਪਰਿਵਾਰ ਨੂੰ ਇਕ ਲੱਖ ਰੁਪਏ ਦੇ ਕੇ ਸਹਾਇਤਾ ਕੀਤੀ ਗਈ ਅਤੇ ਮੀਟਿੰਗ ਵਿਚ ਮ੍ਰਿਤਕ ਸਾਥੀ ਨੂੰ ਨਮ ਨਾਲ ਅੱਖਾਂ ਯਾਦ ਕਰਦੇ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਜ਼ਲੀ ਦਿੱਤੀ ਗਈ। ਇਸ ਮੌਕੇ ਡਾ. ਗੋਪਾਲ ਸਿੰਘ ਆਕਲੀਆ, ਡਾ. ਮਲਕੀਤ ਸਿੰਘ ਗੁਰੂਸਰ, ਡਾ. ਗੁਰਜੰਟ ਸਿੰਘ ਭੋਡੀਪੁਰਾ, ਡਾ. ਕਰਮ ਹੁਸੈਨ ਜਲਾਲ, ਡਾ. ਸੁਖਵਿੰਦਰ ਸਿੰਘ ਹਮੀਰਗੜ, ਡਾ. ਮਨਪੑੀਤ ਸਿੰਘ ਭਗਤਾ, ਡਾ. ਅਮਨਦੀਪ ਸਿੰਘ ਭਗਤਾ, ਡਾ. ਕੌਰ ਸਿੰਘ ਭਗਤਾ ਅਤੇ ਡਾ. ਹਰਜਿੰਦਰ ਸਿੰਘ ਹਮੀਰਗੜ ਪ੍ਰੈੱਸ ਸਕੱਤਰ ਹਾਜ਼ਰ ਸਨ।