ਆਂਗਣਵਾੜੀ ਵਰਕਰਾਂ ਵੱਲੋਂ ਵਿਧਾਇਕਾ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ
ਆਂਗਣਵਾੜੀ ਵਰਕਰਾਂ ਵੱਲੋਂ ਹਲਕਾ ਵਿਧਾਇਕਾ ਦੇ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ
Publish Date: Tue, 05 May 2026 06:18 PM (IST)
Updated Date: Wed, 06 May 2026 04:09 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੇ ਦਫਤਰ ਦੇ ਸਾਹਮਣੇ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ। ਆਂਗਨਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਕੰਮ ਲੈਣ ਵਾਸਤੇ ਆਂਗਨਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਣ, ਆਂਗਨਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਕਰਾਉਣ ਜਿਵੇਂ ਜਨਗਣਨਾ, ਆਰਥਿਕ ਸਰਵੇ, ਡਰੱਗ ਸਰਵੇ ਆਦਿ ਬੰਦ ਕੀਤੇ ਜਾਣ, ਆਂਗਨਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਦਿੱਤਾ ਜਾਵੇ, ਆਂਗਨਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚੇ ਵਾਪਸ ਆਂਗਨਵਾੜੀ ਵਿਚ ਭੇਜੇ ਜਾਣ। ਇਸ ਮੌਕੇ ਬਲਾਕ ਪ੍ਰਧਾਨ ਬਲਵੀਰ ਕੌਰ ਲਹਿਰੀ, ਬਲਵਿੰਦਰ ਕੌਰ ਜੱਜਲ, ਰਣਜੀਤ ਕੌਰ ਰਾਮਾ, ਦਵਿੰਦਰ ਕੌਰ ਰਾਮਾ , ਵੀਰਪਾਲ ਕੌਰ ਤਲਵੰਡੀ, ਰਮਨਦੀਪ ਕੌਰ ਲਹਿਰੀ, ਬੇਅੰਤ ਲਹਿਰੀ, ਨਸੀਬ ਕੌਰ ਲਹਿਰੀ , ਸੁਖਦੀਪ ਕੌਰ ਲਹਿਰੀ, ਰਸਪਾਲ ਕੌਰ ਮੈਨੂੰਆਣਾ, ਬਲਵੀਰ ਕੌਰੇਆਣਾ, ਕਿਰਨਾ ਕੌਰੇਆਣਾ, ਸੁਰੇਸ਼ ਤਲਵੰਡੀ, ਮਿਨਾਕਸ਼ੀ ਤਲਵੰਡੀ, ਆਦਿ ਆਗੂਆਂ ਨੇ ਸੰਬੋਧਨ ਕੀਤਾ।