ਦੇਹ ਵਪਾਰ ਦਾ ਧੰਦਾ ਕਰਨ ਵਾਲੇ ਪੰਜ ਕਾਬੂ
ਦੇਹ ਵਪਾਰ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀ ਕਾਬੂ
Publish Date: Tue, 05 May 2026 07:20 PM (IST)
Updated Date: Wed, 06 May 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੌੜ ਮੰਡੀ : ਮੌੜ ਪੁਲਿਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਵਿਚ 3 ਔਰਤਾਂ ਅਤੇ 2 ਮਰਦ ਸ਼ਾਮਲ ਹਨ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਤਰਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਠਿੰਡਾ ਵਾਸੀ ਰਣਦੀਪ ਸਿੰਘ ਅਤੇ ਸੰਦੀਪ ਕੌਰ ਤਲਵੰਡੀ ਰੋਡ ਦੇ ਫਾਟਕ ਕੋਲ ਦੇਹ ਵਪਾਰ ਦਾ ਨਜਾਇਜ਼ ਧੰਦਾ ਚਲਾ ਰਹੇ ਹਨ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਪੰਜ ਵਿਅਕਤੀਆਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਇਮੋਰਲ ਟਰੈਫਿਕਿੰਗ ਐਕਟ ਦੀ ਧਾਰਾ ਤਿੰਨ ਅਤੇ ਚਾਰ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਤਲਵੰਡੀ ਸਾਬੋ ਵਿਖੇ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਇਲਾਕੇ ਵਿਚ ਗਲਤ ਅਨਸਰਾਂ ਵੱਲੋਂ ਕੋਈ ਵੀ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ।