ਨਿਗਮ ਤੇ ਨਗਰ ਕੌਂਸਲ ਚੋਣਾਂ ’ਚ ‘ਆਪ’ ਦੀ ਹਾਈਕਮਾਂਡ ਨੇ ਭੱਲਾ ਨੂੰ ਉਭਾਰਿਆ
ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ
Publish Date: Tue, 05 May 2026 07:54 PM (IST)
Updated Date: Wed, 06 May 2026 04:15 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਵੱਲੋਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪੱਧਰੀ ਸਾਰੀਆਂ ਸਕ੍ਰੀਨਿੰਗ ਕਮੇਟੀਆਂ ਵਿੱਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਇਕ ਕੈਬਨਿਟ ਮੰਤਰੀ ਨੂੰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੂੰ ਜ਼ਿਲ੍ਹੇ ਵਿਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਬਣੀਆਂ ਵੱਖ-ਵੱਖ ਸਕ੍ਰੀਨਿੰਗ ਕਮੇਟੀਆਂ ਵਿਚ ਮੈਂਬਰ ਨਿਯੁਕਤ ਕਰਕੇ ਪਾਰਟੀ ਨੇ ਉਸਨੂੰ ਉਭਾਰਿਆ ਹੈ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਂਡ ਚਾਹੁੰਦੀ ਹੈ ਕਿ ਭਵਿੱਖੀ ਚੋਣਾਂ ’ਚ ਸਿਰਫ ਮਜ਼ਬੂਤ ਅਤੇ ਜ਼ਮੀਨੀ ਪੱਧਰ ’ਤੇ ਕਾਬਲ ਉਮੀਦਵਾਰਾਂ ਨੂੰ ਹੀ ਟਿਕਟ ਦਿੱਤੀ ਜਾਵੇ। ਇਸ ਲਈ ਸਕ੍ਰੀਨਿੰਗ ਪ੍ਰਕਿਰਿਆ ਨੂੰ ਕਾਫ਼ੀ ਸਖ਼ਤ ਅਤੇ ਪਾਰਦਰਸ਼ੀ ਬਣਾਇਆ ਜਾ ਰਿਹਾ ਹੈ। ਭੱਲਾ ਨੂੰ ਸਾਰੀਆਂ ਕਮੇਟੀਆਂ ’ਚ ਸ਼ਾਮਲ ਕਰਨਾ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਉਨ੍ਹਾਂ ਦੇ ਤਜਰਬੇ ਅਤੇ ਸੰਗਠਨਾਤਮਕ ਸਮਰੱਥਾ ’ਤੇ ਪੂਰਾ ਭਰੋਸਾ ਹੈ। ਇਸ ਮੌਕੇ ਭੱਲਾ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਨਿਗਮ ਤੇ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕੁਝ ਸਾਲਾਂ ਵਿੱਚ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਹਿਤੀ ਫ਼ੈਸਲਿਆਂ ਦੇ ਆਧਾਰ ’ਤੇ ਲੋਕਾਂ ਦਾ ਭਰੋਸਾ ‘ਆਪ’ ’ਤੇ ਵਧਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਲਕਸ਼ ਸਾਫ਼-ਸੁਥਰੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਅੱਗੇ ਵਧਾਉਣਾ ਹੈ। ਜ਼ਿਲ੍ਹਾ ਪੱਧਰੀ ਹਰ ਨਗਰ ਕੌਂਸਲ ਦੀ ਵੱਖਰੀ ਵੱਖਰੀ ਕਮੇਟੀ ਬਣਾਈ ਗਈ ਹੈ, ਜਿਸਦਾ ਮੁੁਖੀ ਕੈਬਨਿਟ ਮੰਤਰੀ ਨੂੰ ਬਣਾਇਆ ਗਿਆ ਹੈ।