ਹਾਦਸੇ ’ਚ ਇਕ ਦੀ ਮੌਤ, ਦੂਜਾ ਜ਼ਖ਼ਮੀ
ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
Publish Date: Wed, 06 May 2026 04:27 PM (IST)
Updated Date: Thu, 07 May 2026 04:03 AM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਦੇ ਮੰਡੀ ਕਲਾਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ 47 ਸਾਲਾਂ ਵਿਅਕਤੀ ਦੀ ਮੌਤ ਹੋ ਗਈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਮਨਦੀਪ ਸਿੰਘ ਵਾਸੀ ਡਿੱਖ ਨੇ ਦੱਸਿਆ ਕਿ ਉਹ ਆਪਣੇ ਪਿਤਾ ਮੋਹਣ ਸਿੰਘ ਨਾਲ ਬਾਈਕ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਪੀੜਤ ਨੇ ਦੱਸਿਆ ਕਿ ਅੱਗੇ ਜਾ ਰਹੇ ਟਰੱਕ ਦੇ ਚਾਲਕ ਲੱਖਾ ਸਿੰਘ ਵਾਸੀ ਮੰਡੀ ਕਲਾਂ ਨੇ ਅਚਾਨਕ ਬਰੇਕਾਂ ਮਾਰ ਦਿੱਤੀਆਂ, ਜਿਸ ਕਾਰਨ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ ’ਚ ਮੋਹਣ ਸਿੰਘ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ, ਪਰ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕੈਨਾਲ ਕਲੋਨੀ ਵਿਖੇ ਰਮਨਦੀਪ ਮਨਫੂਲ ਸਿੰਘ ਵਾਸੀ ਸੰਗੂਆਣਾ ਬਸਤੀ ਦੀ ਸ਼ਿਕਾਇਤ 'ਤੇ ਇਕ ਅਣਪਛਾਤੇ ਬਾਈਕ ਸਵਾਰ ਵਿਰੁੱਧ ਟੱਕਰ ਮਾਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ।