ਮਾਤਾ ਸੁਖਦੇਵ ਕੌਰ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ
ਮਾਤਾ ਸੁਖਦੇਵ ਕੌਰ ਨੂੰ ਸਮਰਪਿਤ ਖੂਨਦਾਨ ਕੈਂਪ ਅੱਜ
Publish Date: Wed, 06 May 2026 04:43 PM (IST)
Updated Date: Thu, 07 May 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਪ੍ਰਸਿੱਧ ਸਮਾਜ ਸੇਵੀ ਤੇ ਰਾਜਨੀਤਕ ਆਗੂ ਮਨਜੀਤ ਸਿੰਘ ਸਿੱਧੂ (ਬਿੱਟੀ ਸੇਲਬਰਾਹੀਆ) ਦੇ ਮਾਤਾ ਸੁਖਦੇਵ ਕੌਰ ਸਿੱਧੂ, ਸੁਪਤਨੀ ਸਵ. ਸੁਖਮਿੰਦਰ ਸਿੰਘ ਸਿੱਧੂ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਸੰਸਕਾਰ ਜੱਦੀ ਪਿੰਡ ਸੇਲਬਰਾਹ ਵਿਖੇ ਕੀਤਾ ਗਿਆ। ਮਾਤਾ ਜੀ ਧਾਰਮਿਕ ਵਿਚਾਰਾਂ ਵਾਲੀ, ਮਿਲਣਸਾਰ ਤੇ ਦਾਨਵੀਰ ਸੁਭਾਅ ਦੀ ਮਾਲਕ ਸਨ ਅਤੇ ਆਪਣੇ ਜੀਵਨ ਦੌਰਾਨ ਲੋੜਵੰਦਾਂ ਦੀ ਸੇਵਾ ਵਿਚ ਹਮੇਸ਼ਾ ਅੱਗੇ ਰਹਿੰਦੇ ਸਨ। ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਵਿਛੋੜੇ ਨੂੰ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਨਮਿੱਤ ਭੋਗ ਤੇ ਅੰਤਿਮ ਅਰਦਾਸ 7 ਮਈ, ਵੀਰਵਾਰ ਨੂੰ ਦੁਪਹਿਰ 1 ਵਜੇ ਗੁਰੂਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਭਾਈ ਬਹਿਲੋ (ਪਿੰਡ ਸੇਲਬਰਾਹ, ਜਿਲ੍ਹਾ ਬਠਿੰਡਾ) ਵਿਖੇ ਅਦਾ ਕੀਤੀ ਜਾਵੇਗੀ। ਇਸ ਮੌਕੇ ਇਲਾਕੇ ਦੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ ਨਾਲ ਸਬੰਧਤ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭੋਗ ਉਪਰੰਤ ਸਹਾਰਾ ਸਮਾਜ ਸੇਵਾ ਤੇ ਐਸਕੇਐਸ ਐਮਰਜੈਂਸੀ ਬਲੱਡ ਸੇਵਾ ਵੱਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜੋ ਸਵੇਰੇ 9 ਵਜੇ ਸ਼ੁਰੂ ਹੋਵੇਗਾ। ਕੈਂਪ ਵਿਚ ਇਲਾਕੇ ਦੇ ਨੌਜਵਾਨਾਂ ਅਤੇ ਸਮਾਜ ਸੇਵਕਾਂ ਵੱਲੋਂ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨਗੇ। ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੁੰਨ ਦੇ ਕੰਮ ਵਿਚ ਸ਼ਾਮਲ ਹੋ ਕੇ ਮਨੁੱਖਤਾ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ, ਜੋ ਕਿਸੇ ਵੀ ਲੋੜਵੰਦ ਦੀ ਜਿੰਦਗੀ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ, ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਇਸ ਯੋਗਦਾਨ ਲਈ ਅੱਗੇ ਆਉਣਾ ਚਾਹੀਦਾ ਹੈ।