ਹੈਲਥ ਸੁਪਰਵਾਈਜ਼ਰਾਂ ਦੀ ਹੋਈ ਮਹੀਨਾਵਾਰ ਮੀਟਿੰਗ
ਹੈਲਥ ਸੁਪਰਵਾਇਜਰਾਂ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Wed, 06 May 2026 04:59 PM (IST)
Updated Date: Thu, 07 May 2026 04:06 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਿਵਲ ਸਰਜਨ ਦਫ਼ਤਰ ਵਿਖੇ ਹੈਲਥ ਸੁਪਰਵਾਇਜਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ, ਜਿਸ ਵਿਚ ਖਾਸ ਤੌਰ ‘ਤੇ ਵੇਕਟਰ ਬੌਰਨ ਬਿਮਾਰੀਆਂ (ਡੇਂਗੂ, ਮਲੇਰੀਆ), ਹੈਪੇਟਾਇਟਿਸ, ਸਫ਼ਾਈ ਮੁਹਿੰਮਾਂ ‘ਤੇ ਚਰਚਾ ਕੀਤੀ। ਫੀਲਡ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਜਿਲ੍ਹਾ ਵਾਸੀਆਂ ਨੂੰ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਬਿਮਾਰੀਆਂ ਮੱਛਰਾਂ ਦੇ ਕਟਣ ਨਾਲ ਫੈਲਦੀਆਂ ਹਨ ਅਤੇ ਸਾਵਧਾਨੀਆਂ ਅਪਣਾਕੇ ਇਨ੍ਹਾਂ ਤੋਂ ਬਚਿਆ ਜਾ ਸਕਦਾ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਵੱਲੋਂ ਹੈਲਥ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਪਾਣੀ ਦੇ ਸੈਂਪਲ ਭਰੇ ਜਾਣ ਤੇ ਡੇਂਗੂ, ਹੈਪੇਟਾਇਟਿਸ ਬੀ ਤੇ ਸੀ ਦੀ ਸਮੇਂ ਸਿਰ ਜਾਂਚ ਤੇ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਘਰ-ਘਰ ਸਰਵੇ ਅਤੇ ਲੋਕਾਂ ਨੂੰ ਸਫ਼ਾਈ ਅਤੇ ਪਾਣੀ ਖੜ੍ਹਾ ਨਾ ਹੋਣ ਦੇ ਪ੍ਰਤੀ ਜਾਗਰੂਕ ਕਰਨ।